Pages

Pages

ਮੁਲਾਜ਼ਮਾਂ-ਪੈਨਸ਼ਨਰਾਂ ਲਈ ਰਾਹਤ ਭਰੀ ਖਬਰ: ਹਾਈਕੋਰਟ ਨੇ ਡੀ.ਏ. ਜਾਰੀ ਕਰਨ ਲਈ ਸਰਕਾਰ ਨੂੰ ਦਿੱਤਾ ਅਲਟੀਮੇਟਮ।

Director : Birkamal Singh Walia 

Editor : Jatin Kumar Sahota 

ਜਲੰਧਰ, 03ਅਗਸਤ : Prime Punjab 

ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ‘ਚ ਅਹਿਮ ਫ਼ੈਸਲਾ ਸੁਣਾਇਆ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਮਹਿੰਗਾਈ ਭੱਤੇ ਦੀ ਬਕਾਇਆ ਰਕਮ 15 ਦਿਨਾਂ ਦੇ ਅੰਦਰ ਜਾਰੀ ਕਰਨ ਦਾ ਸਖਤ ਹੁਕਮ ਦਿੱਤਾ ਹੈ।

 

ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਡੀ.ਏ. ਨੂੰ ਲੈ ਕੇ ਦਾਇਰ ਕੀਤੀ ਗਈ ਪਟੀਸ਼ਨ ਨੂੰ ਹਾਈਕੋਰਟ ਦੇ ਸਿੰਗਲ ਬੈਂਚ ਨੇ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਪੁਰਾਣੇ ਫ਼ੈਸਲੇ ਨੂੰ ਬਰਕਰਾਰ ਰੱਖਦੇ ਹੋਏ ਕਿਹਾ ਕਿ ਕਰਮਚਾਰੀਆਂ ਦਾ ਬਕਾਇਆ ਤੁਰੰਤ ਅਦਾ ਕੀਤਾ ਜਾਵੇ।

 

ਕੋਰਟ ਨੇ ਇਸ ਦੇ ਨਾਲ ਹੀ ਸਾਫ਼ ਕਰ ਦਿੱਤਾ ਕਿ ਜੇਕਰ ਸਰਕਾਰ ਨਿਰਧਾਰਤ ਸਮੇਂ ‘ਚ ਡੀ.ਏ. ਜਾਰੀ ਨਹੀਂ ਕਰਦੀ ਤਾਂ ਉਸ ਨੂੰ ਕਰਮਚਾਰੀਆਂ ਨੂੰ 6 ਫੀਸਦੀ ਸਾਲਾਨਾ ਵਿਆਜ ਦੇ ਨਾਲ ਭੁਗਤਾਨ ਕਰਨਾ ਪਵੇਗਾ। ਸਰਕਾਰੀ ਕਰਮਚਾਰੀਆਂ ਦੇ ਵਕੀਲਾਂ ਮੁਤਾਬਕ ਇਹ ਫ਼ੈਸਲਾ ਮੁਲਾਜ਼ਮਾਂ ਲਈ ਵੱਡੀ ਜਿੱਤ ਹੈ।

 

ਹੁਣ ਪੰਜਾਬ ਸਰਕਾਰ ਕੋਲ 15 ਦਿਨਾਂ ਦਾ ਸਮਾਂ ਹੈ। ਇਸ ਸਮੇਂ ਦੌਰਾਨ ਸਰਕਾਰ ਨੂੰ ਸਾਰੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਕਾਇਆ ਡੀ.ਏ. ਅਦਾ ਕਰਨਾ ਹੋਵੇਗਾ। ਇਸ ਫ਼ੈਸਲੇ ਤੋਂ ਬਾਅਦ ਸਰਕਾਰੀ ਮੁਲਾਜ਼ਮਾਂ ‘ਚ ਖੁਸ਼ੀ ਦੀ ਲਹਿਰ ਹੈ।