Pages

Pages

ਪਟਿਆਲਾ ਜ਼ਿਲ੍ਹਾ ਅਦਾਲਤ ਨੂੰ ਮਿਲੀ ਬੰਬ ਧਮਕੀ, ਸੁਰੱਖਿਆ ਕਲੀਅਰੈਂਸ ਤੋਂ ਬਾਅਦ ਹੀ ਖੁੱਲ੍ਹਣਗੇ ਗੇਟ।

AGENCY NEWS 

ਜਲੰਧਰ, 3 ਅਗਸਤ : Prime Punjab 

ਪੰਜਾਬ ‘ਚ ਧਮਕੀਆਂ ਦਾ ਦੌਰ ਜਾਰੀ ਹੈ। ਅੱਜ ਪਟਿਆਲਾ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਦੇ ਦਫਤਰ ਦੀ ਅਧਿਕਾਰਤ ਈਮੇਲ ‘ਤੇ ਇੱਕ ਸੁਨੇਹਾ ਆਇਆ। ਇਸ ‘ਚ ਲਿਖਿਆ ਸੀ ਕਿ ਪਟਿਆਲਾ ਸੈਸ਼ਨ ਡਿਵੀਜ਼ਨ ਦੇ ਅਦਾਲਤੀ ਕੰਪਲੈਕਸ ‘ਚ ਬੰਬ ਰੱਖਿਆ ਗਿਆ ਹੈ ਅਤੇ ਕਿਸੇ ਵੀ ਸਮੇਂ ਧਮਾਕਾ ਹੋ ਸਕਦਾ ਹੈ।

 

ਜਾਣਕਾਰੀ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਹਰਕਤ ‘ਚ ਆ ਗਿਆ। ਫੌਰੀ ਤੌਰ ‘ਤੇ ਪਟਿਆਲਾ ਸੈਸ਼ਨ ਡਿਵੀਜ਼ਨ ਨੂੰ ਦੁਪਹਿਰ 3 ਵਜੇ ਤੱਕ ਬੰਦ ਕਰ ਦਿੱਤਾ ਗਿਆ। ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਸੀ। ਬੰਬ ਸਕਾਡ ਅਤੇ ਪੁਲਿਸ ਦੀਆਂ ਟੀਮਾਂ ਨੇ ਕੋਨੇ-ਕੋਨੇ ਦੀ ਤਲਾਸ਼ੀ ਸ਼ੁਰੂ ਕਰ ਦਿੱਤੀ।

 

ਸੁਰੱਖਿਆ ਦੇ ਮੱਦੇਨਜ਼ਰ ਅੱਜ ਅਦਾਲਤਾਂ ‘ਚ ਹੋਣ ਵਾਲੀ ਸਾਰੀ ਕਾਰਵਾਈ ਰੋਕ ਦਿੱਤੀ ਗਈ। ਵਕੀਲਾਂ ਅਤੇ ਮੁਕੱਦਮੇਬਾਜ਼ਾਂ ਨੂੰ ਵਾਪਸ ਭੇਜ ਦਿੱਤਾ ਗਿਆ। SSP ਪਟਿਆਲਾ ਵੱਲੋਂ ਗ੍ਰੀਨ ਸਿਗਨਲ ਮਿਲਣ ਤੋਂ ਬਾਅਦ ਹੀ ਅਦਾਲਤੀ ਕੰਮਕਾਜ ਬਹਾਲ ਕੀਤਾ ਜਾਵੇਗਾ।

 

ਪੁਲਿਸ ਨੇ ਧਮਕੀ ਭਰੀ ਈਮੇਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਾਈਬਰ ਸੈੱਲ ਦੀ ਮਦਦ ਨਾਲ ਈਮੇਲ ਭੇਜਣ ਵਾਲੇ ਦਾ ਪਤਾ ਲਗਾਇਆ ਜਾ ਰਿਹਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਘਬਰਾਉਣ ਦੀ ਲੋੜ ਨਹੀਂ, ਸੁਰੱਖਿਆ ਨੂੰ ਪਹਿਲ ਦੇ ਆਧਾਰ ‘ਤੇ ਦੇਖਿਆ ਜਾ ਰਿਹਾ ਹੈ।