Pages

Pages

15 ਅਗਸਤ ਦੇ ਮੱਦੇਨਜ਼ਰ ਜਲੰਧਰ ਦਿਹਾਤੀ ‘ਚ ਸਖ਼ਤ ਸੁਰੱਖਿਆ: DSPs ਦੀ ਅਗਵਾਈ ‘ਚ ਫਲੈਗ ਮਾਰਚ, ERVs ਤਾਇਨਾਤ।

Director : Manvir Singh Walia 

Editor : Jatin Kumar Sahota 

ਜਲੰਧਰ, 03 ਅਗਸਤ : Prime Punjab 

ਆਜ਼ਾਦੀ ਦਿਵਸ 15 ਅਗਸਤ ਨੂੰ ਸ਼ਾਂਤੀਪੂਰਵਕ ਮਨਾਉਣ ਦੇ ਮੱਦੇਨਜ਼ਰ ਸੀਨੀਅਰ ਪੁਲਿਸ ਕਪਤਾਨ ਸ. ਹਰਵਿੰਦਰ ਸਿੰਘ ਵਿਰਕ, PPS ਦੇ ਨਿਰਦੇਸ਼ਾਂ ‘ਤੇ ਜਲੰਧਰ ਦਿਹਾਤੀ ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰ ਦਿੱਤਾ ਹੈ। ਜ਼ਿਲ੍ਹੇ ਦੀਆਂ ਵੱਖ-ਵੱਖ ਸਬ ਡਿਵੀਜ਼ਨਾਂ ‘ਚ ਪੁਲਿਸ ਵੱਲੋਂ ਫਲੈਗ ਮਾਰਚ ਕੱਢੇ ਗਏ ਅਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ।

ਡੀ.ਐੱਸ.ਪੀ. ਨਰਿੰਦਰ ਸਿੰਘ ਔਜਲਾ, ਓਂਕਾਰ ਸਿੰਘ ਬਰਾੜ, ਭਾਰਤ ਮਸੀਹ ਲੱਧੜ, ਸਰਵਣ ਸਿੰਘ ਬੱਲ ਅਤੇ ਰਾਜੀਵ ਕੁਮਾਰ ਦੀ ਅਗਵਾਈ ‘ਚ ਕਰਤਾਰਪੁਰ, ਨਕੋਦਰ, ਫਿਲੌਰ, ਸ਼ਾਹਕੋਟ ਅਤੇ ਆਦਮਪੁਰ ‘ਚ ਫਲੈਗ ਮਾਰਚ ਕੱਢੇ ਗਏ। ਇਸ ਦੌਰਾਨ ਬਾਜ਼ਾਰਾਂ, ਭੀੜ ਵਾਲੇ ਇਲਾਕਿਆਂ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਸੁਰੱਖਿਆ ਦਾ ਜਾਇਜ਼ਾ ਲਿਆ ਗਿਆ। ਜ਼ਿਲ੍ਹੇ ਭਰ ‘ਚ 24 ਘੰਟੇ ਚੈਕ ਪੁਆਇੰਟ ਲਗਾ ਕੇ ਵਾਹਨਾਂ ਦੀ ਜਾਂਚ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ, ਧਾਰਮਿਕ ਸਥਾਨਾਂ ਅਤੇ ਬਾਜ਼ਾਰਾਂ ‘ਚ ਸੁਰੱਖਿਆ ਹੋਰ ਸਖ਼ਤ ਕੀਤੀ ਗਈ ਹੈ। ਲੋਕਾਂ ਦੀ ਸੁਰੱਖਿਆ ਅਤੇ ਐਮਰਜੈਂਸੀ ‘ਚ ਤੁਰੰਤ ਮਦ ਲਈ ERV ਵਾਹਨ ਜ਼ਿਲ੍ਹੇ ਭਰ ‘ਚ 24×7 ਤਾਇਨਾਤ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।

ਜਲੰਧਰ ਦਿਹਾਤੀ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਸ਼ੱਕੀ ਗਤੀਵਿਧੀ, ਲਾਵਾਰਿਸ ਵਸਤੂ ਜਾਂ ਐਮਰਜੈਂਸੀ ਦੀ ਸੂਚਨਾ ਤੁਰੰਤ 112 ਹੈਲਪਲਾਈਨ ‘ਤੇ ਦੇਣ। ਪੁਲਿਸ ਨੇ ਕਿਹਾ ਕਿ ਜਨਤਾ ਦੇ ਸਹਿਯੋਗ ਨਾਲ ਹੀ ਆਜ਼ਾਦੀ ਦਿਵਸ ਨੂੰ ਸੁਰੱਖਿਅਤ ਅਤੇ ਸੁਚੱਜੇ ਢੰਗ ਨਾਲ ਮਨਾਇਆ ਜਾ ਸਕਦਾ ਹੈ।