ਜਲੰਧਰ/ ਪਟਿਆਲਾ, 04 ਅਗਸਤ : Prime Punjab
ਪਟਿਆਲਾ, ਲੀਲਾ ਭਵਨ: ਸ਼ਹਿਰ ਦੇ ਲੀਲਾ ਭਵਨ ਇਲਾਕੇ ‘ਚ ਮਾਮੂਲੀ ਕਾਰ ਪਾਰਕਿੰਗ ਨੂੰ ਲੈ ਕੇ ਹੋਏ ਵਿਵਾਦ ਨੇ ਗੋਲੀਬਾਰੀ ਦਾ ਰੂਪ ਲੈ ਲਿਆ। ਇਸ ਘਟਨਾ ਨੇ ਪੂਰੇ ਇਲਾਕੇ ‘ਚ ਦਹਿਸ਼ਤ ਫੈਲਾ ਦਿੱਤੀ।
ਜਾਣਕਾਰੀ ਅਨੁਸਾਰ ਅਰਬਨ ਸਟੇਟ ਦੇ ਰਹਿਣ ਵਾਲੇ ਇੱਕ ਵਿਅਕਤੀ ਦੀ “ਕਾਰ ਲਾਈਫ” ਨਾਮ ਦੇ ਸ਼ੋਅਰੂਮ ਦੇ ਮਾਲਕ ਸੁਸ਼ੀਲ ਗੋਇਲ ਅਤੇ ਉਸਦੇ ਬੇਟੇ ਨਾਲ ਸ਼ੋਅਰੂਮ ਦੇ ਸਾਹਮਣੇ ਗੱਡੀ ਖੜ੍ਹੀ ਕਰਨ ਨੂੰ ਲੈ ਕੇ ਤਕਰਾਰ ਹੋ ਗਈ। ਗੱਲ ਇੰਨੀ ਵਧ ਗਈ ਕਿ ਮੁਲਜ਼ਮ ਨੇ ਸ਼ੋਅਰੂਮ ‘ਤੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ।
ਗੋਲੀਬਾਰੀ ‘ਚ ਸ਼ੋਅਰੂਮ ਮਾਲਕ ਸੁਸ਼ੀਲ ਗੋਇਲ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਜਦਕਿ ਉਨ੍ਹਾਂ ਦਾ ਬੇਟਾ ਵਾਲ-ਵਾਲ ਬਚ ਗਿਆ। ਜ਼ਖਮੀ ਨੂੰ ਤੁਰੰਤ ਇਲਾਜ ਲਈ ਪਟਿਆਲਾ ਦੇ ਰਜਿੰਦਰਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸਦਾ ਇਲਾਜ ਜਾਰੀ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਜ਼ਖਮੀ ਦੇ ਬਿਆਨ ਦਰਜ ਕਰਕੇ ਮਾਮਲਾ ਦਰਜ ਕਰ ਲਿਆ ਹੈ ਅਤੇ ਮੁਲਜ਼ਮ ਦੀ ਭਾਲ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।