ਜਲੰਧਰ, 4 ਅਗਸਤ: Prime Punjab
ਪੰਜਾਬ ਦੇ ਉਦਯੋਗ ਮੰਤਰੀ ਅਤੇ ਆਪ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਪੈਟਰੋਲ ਵਿੱਚ 20% ਈਥਾਨੌਲ ਮਿਸ਼ਰਣ ਈ20 ਨੂੰ ਜ਼ਬਰਦਸਤੀ ਲਾਗੂ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਇਸ ਦੀ ਤੁਲਨਾ 2016 ਦੀ ਨੋਟਬੰਦੀ ਨਾਲ ਕਰਦਿਆਂ ਕਿਹਾ ਕਿ ਵੱਡੇ ਦਾਅਵੇ ਕੀਤੇ ਗਏ ਹਨ ਪਰ ਕੋਈ ਵਿਗਿਆਨਕ ਸਬੂਤ ਸਾਹਮਣੇ ਨਹੀਂ ਰੱਖੇ ਗਏ।
ਅਮਨ ਅਰੋੜਾ ਨੇ ਪੁੱਛਿਆ ਕਿ ਜਦੋਂ ਅਮਰੀਕਾ 1970 ਤੋਂ ਈਥਾਨੌਲ ਵਰਤ ਕੇ ਵੀ 10% ’ਤੇ ਹੈ ਅਤੇ ਕੈਨੇਡਾ, ਯੂਰਪ, ਆਸਟ੍ਰੇਲੀਆ ਵੀ 5-10% ਤੱਕ ਹੀ ਹਨ, ਤਾਂ ਭਾਰਤ ਬਿਨਾਂ ਬੁਨਿਆਦੀ ਤਿਆਰੀ ਤੋਂ ਸਿੱਧਾ 20% ’ਤੇ ਕਿਉਂ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 2023 ਤੋਂ ਪਹਿਲਾਂ ਦੇ 29 ਕਾਰ ਕੰਪਨੀਆਂ ਦੇ ਵਾਹਨ ਈ20 ਦੇ ਅਨੁਕੂਲ ਨਹੀਂ ਹਨ, ਜਿਸ ਨਾਲ ਮਾਈਲੇਜ ਘਟੇਗੀ ਅਤੇ ਇੰਜਣਾਂ ਨੂੰ ਨੁਕਸਾਨ ਹੋਵੇਗਾ।
ਉਨ੍ਹਾਂ ਨੀਤੀ ਆਯੋਗ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਈਥਾਨੌਲ ਮਿਸ਼ਰਣ ਨਾਲ 150 ਕਰੋੜ ਲੋਕਾਂ ਦੀ ਖੁਰਾਕ ਸੁਰੱਖਿਆ, ਧਰਤੀ ਹੇਠਲੇ ਪਾਣੀ ਦੀ ਕਮੀ ਅਤੇ ਖੇਤਰੀ ਭੰਡਾਰ ਅਸੰਤੁਲਨ ਵਰਗੇ 5 ਵੱਡੇ ਜੋਖਮ ਹਨ। ਅਰੋੜਾ ਨੇ ਕਿਹਾ ਕਿ ਪੰਜਾਬ ’ਚ ਵਾਧੂ ਝੋਨੇ ਦਾ ਹਵਾਲਾ ਦੇ ਕੇ ਈਥਾਨੌਲ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ, ਇਸ ਦੀ ਥਾਂ ਫਸਲੀ ਵਿਭਿੰਨਤਾ ਦੀ ਲੋੜ ਹੈ।
ਅਮਨ ਅਰੋੜਾ ਨੇ ਮੰਗ ਕੀਤੀ ਕਿ ਸਾਰੀਆਂ 23 ਫਸਲਾਂ ’ਤੇ MSP ਦਿੱਤੀ ਜਾਵੇ ਤਾਂ ਜੋ ਪੰਜਾਬ ਦਾਲਾਂ, ਤੇਲ ਬੀਜਾਂ ਅਤੇ ਸਰ੍ਹੋਂ ਵੱਲ ਜਾ ਸਕੇ। ਇਸ ਨਾਲ ਧਰਤੀ ਹੇਠਲੇ ਪਾਣੀ ਦੀ ਬਚਤ ਹੋਵੇਗੀ ਅਤੇ ਦੇਸ਼ ਦਾ ਆਯਾਤ ਬਿੱਲ ਘਟੇਗਾ। ਉਨ੍ਹਾਂ ਕੇਂਦਰ ਨੂੰ ਅਪੀਲ ਕੀਤੀ ਕਿ ਕੋਈ ਵੀ ਨੀਤੀ ਲਾਗੂ ਕਰਨ ਤੋਂ ਪਹਿਲਾਂ ਪਾਰਦਰਸ਼ੀ ਸਲਾਹ-ਮਸ਼ਵਰਾ ਕੀਤਾ ਜਾਵੇ ਅਤੇ ਲੋਕਾਂ ਦੀ ਅਸਹਿਮਤੀ ਦਾ ਸਤਿਕਾਰ ਕੀਤਾ ਜਾਵੇ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।