Director : Birkamal Singh Walia
Editor : Jatin Kumar Sahota
ਜਲੰਧਰ, 4 ਅਗਸਤ : Prime Punjab
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਧਾਨ ਸਭਾ ‘ਚ ਈ-20 ਈਥਾਨੌਲ-ਮਿਸ਼ਰਤ ਪੈਟਰੋਲ ਦਾ ਮੁੱਦਾ ਚੁੱਕਦਿਆਂ ਕੇਂਦਰ ਸਰਕਾਰ ‘ਤੇ ਜਲਦਬਾਜ਼ੀ ਨਾਲ ਇਸ ਨੂੰ ਥੋਪਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਕੇਂਦਰ ਨੇ ਖੁਦ ਸੰਸਦ ‘ਚ ਮੰਨਿਆ ਹੈ ਕਿ ਈ-20 ਨਾਲ ਵਾਹਨਾਂ ਦੀ ਮਾਈਲੇਜ ਘਟਦੀ ਹੈ। ਇਸ ਮੁੱਦੇ ‘ਤੇ ਚਰਚਾ ਤੋਂ ਬਾਅਦ ਵਿਧਾਨ ਸਭਾ ਨੇ ਮਤਾ ਪਾਸ ਕਰਕੇ ਕੇਂਦਰ ਨੂੰ ਪੈਟਰੋਲ ਪੰਪਾਂ ‘ਤੇ ਖਪਤਕਾਰਾਂ ਨੂੰ ਸ਼ੁੱਧ ਪੈਟਰੋਲ ਅਤੇ ਈ-20 ਦੋਵੇਂ ਦੇਣ ਅਤੇ ਈ-20 ਦੀ ਕੀਮਤ ਘਟਾਉਣ ਦੀ ਮੰਗ ਕੀਤੀ।
CM ਮਾਨ ਨੇ ਕਿਹਾ ਕਿ 45,000 ਵਾਹਨਾਂ ਦੇ ਸਰਵੇਖਣ ਮੁਤਾਬਕ 67% ਵਾਹਨਾਂ ਦੀ ਮਾਈਲੇਜ ਘਟੀ ਹੈ ਅਤੇ 45% ਦੇ ਇੰਜਣ ਖਰਾਬ ਹੋਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਹ ਫੈਸਲਾ ਅਮਰੀਕਾ ਨਾਲ ਹੋਏ ਵਪਾਰਕ ਸਮਝੌਤੇ ਤਹਿਤ ਲਿਆ ਗਿਆ ਹੈ, ਜਿਸ ਤਹਿਤ ਭਾਰਤ ਅਗਲੇ 5 ਸਾਲਾਂ ‘ਚ 20 ਅਰਬ ਡਾਲਰ ਦਾ ਈਥਾਨੌਲ ਦਰਾਮਦ ਕਰੇਗਾ। ਉਨ੍ਹਾਂ ਸਵਾਲ ਕੀਤਾ, “ਕਿਹੜੀ ਮਜਬੂਰੀ ਪ੍ਰਧਾਨ ਮੰਤਰੀ ਮੋਦੀ ਨੂੰ ਟਰੰਪ ਅੱਗੇ ਝੁਕਣ ਲਈ ਮਜਬੂਰ ਕਰ ਰਹੀ ਹੈ?”
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੇ ਬਿਨਾਂ ਕਿਸੇ ਵਿਗਿਆਨਿਕ ਅਧਿਐਨ ਜਾਂ IIT ਤੋਂ ਪ੍ਰਮਾਣ ਪੱਤਰ ਲਏ ਈ-20 ਲਾਗੂ ਕੀਤਾ ਹੈ। ਉਨ੍ਹਾਂ ਮੰਗ ਕੀਤੀ ਕਿ ਲੋਕਾਂ ਨੂੰ ਸ਼ੁੱਧ ਪੈਟਰੋਲ ਅਤੇ ਈ-20 ‘ਚੋਂ ਚੁਣਨ ਦਾ ਵਿਕਲਪ ਮਿਲੇ, ਜਿਵੇਂ ਪਹਿਲਾਂ ਲੈੱਡ ਅਤੇ ਅਨਲੈੱਡ ਪੈਟਰੋਲ ਦਾ ਵਿਕਲਪ ਸੀ। ਉਨ੍ਹਾਂ ਟੋਲ ਪਲਾਜ਼ਿਆਂ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ 19 ਟੋਲ ਬੰਦ ਕਰਕੇ ਰੋਜ਼ਾਨਾ 67 ਲੱਖ ਰੁਪਏ ਦੀ ਬਚਤ ਕਰਵਾਈ ਹੈ।
CM ਮਾਨ ਨੇ ਦੱਸਿਆ ਕਿ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਇਹ ਮੁੱਦਾ ਚੁੱਕਿਆ ਹੈ ਅਤੇ 2 ਲੱਖ ਤੋਂ ਵੱਧ ਦਸਤਖਤਾਂ ਵਾਲੀ ਪਟੀਸ਼ਨ ਪ੍ਰਧਾਨ ਮੰਤਰੀ ਨੂੰ ਸੌਂਪਣ ਜਾ ਰਹੇ ਹਨ। ਉਨ੍ਹਾਂ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਪੈਟਰੋਲੀਅਮ ਮੰਤਰਾਲੇ ਨੂੰ ਚਿੱਠੀ ਲਿਖ ਕੇ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਅਪੀਲ ਕੀਤੀ ਹੈ। ਭਾਜਪਾ ਮੈਂਬਰਾਂ ਨੇ ਇਸ ਚਰਚਾ ‘ਚ ਹਿੱਸਾ ਨਹੀਂ ਲਿਆ।




More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।