Pages

Pages

ਵਿਜੀਲੈਂਸ ਦਾ ਵੱਡਾ ਵਾਰ, ਡੀ.ਸੀ. ਦਫ਼ਤਰ ਦੀ ਸੀਨੀਅਰ ਸਹਾਇਕ ਰਿਸ਼ਵਤ ਲੈਂਦੀ ਰੰਗੇ ਹੱਥੀਂ ਗ੍ਰਿਫਤਾਰ।

Director : Manvir Singh Walia 

Editor : Jatin Kumar Sahota 

ਜਲੰਧਰ/ਮੋਹਾਲੀ, 05 ਅਗਸਤ : Prime Punjab 

ਐੱਸ.ਏ.ਐੱਸ. ਨਗਰ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਆਰ.ਆਈ.ਏ. ਸ਼ਾਖਾ, ਡੀ.ਸੀ. ਦਫ਼ਤਰ ਐੱਸ.ਏ.ਐੱਸ. ਨਗਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਭੁਪਿੰਦਰ ਕੌਰ ਨੂੰ 1 ਲੱਖ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

 

ਵਿਜੀਲੈਂਸ ਬੁਲਾਰੇ ਅਨੁਸਾਰ ਦੋਸ਼ੀ ਨੇ ਗੁਰਦਾਸਪੁਰ ਦੇ ਪਿੰਡ ਚਿਤ ਦੇ ਵਸਨੀਕ ਤੋਂ ਮੋਹਾਲੀ ਦੇ ਸੈਕਟਰ 111/112 ਵਿਖੇ ਸਕਾਈ ਰੌਕ ਵੈਲਫੇਅਰ ਸੁਸਾਇਟੀ ਦੇ ਨਿਲਾਮੀ ਪਲਾਟ ਦਿਵਾਉਣ ਬਦਲੇ 8,00,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ।

 

ਸ਼ਿਕਾਇਤਕਰਤਾ ਦੇ ਵਿਜੀਲੈਂਸ ਫਲਾਇੰਗ ਸਕੁਐਡ-1 ਐੱਸ.ਏ.ਐੱਸ. ਨਗਰ ਕੋਲ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਟੀਮ ਨੇ ਟ੍ਰੈਪ ਲਗਾਇਆ। ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ ਦੋਸ਼ੀ ਨੂੰ 1 ਲੱਖ ਰੁਪਏ ਲੈਂਦੇ ਸਮੇਂ ਕਾਬੂ ਕੀਤਾ ਗਿਆ।

 

ਇਸ ਸਬੰਧ ‘ਚ ਦੋਸ਼ੀ ਖ਼ਿਲਾਫ਼ ਵਿਜੀਲੈਂਸ ਬਿਊਰੋ ਪੁਲਸ ਥਾਣਾ ਐੱਸ.ਏ.ਐੱਸ. ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਂਚ ਜਾਰੀ ਹੈ।