Director : Manvir Singh Walia
Editor : Jatin Kumar Sahota
ਜਲੰਧਰ, 6 ਅਗਸਤ : Prime Punjab
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਰਫ਼ਤਾਰ ਟੂਲਸ ਐਂਡ ਟ੍ਰੈਵਲ ਕੰਪਨੀ, ਮੋਹਾਲੀ ਵਿੱਚ ਕੰਮ ਕਰਨ ਵਾਲੇ ਪ੍ਰਾਈਵੇਟ ਡਰਾਈਵਰ ਅਮਨਦੀਪ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਕੁਰੂਕਸ਼ੇਤਰ, ਹਰਿਆਣਾ ਦੇ ਇੱਕ ਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਦੋਸ਼ੀ ਡਰਾਈਵਰ, ਜਿਸਨੇ ਪਹਿਲਾਂ ਸ਼ਿਕਾਇਤਕਰਤਾ ਵਿਰੁੱਧ ਪੁਲਿਸ ਚੌਕੀ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ, ਨੇ ਸ਼ਿਕਾਇਤਕਰਤਾ ਤੋਂ ਰਫ਼ਤਾਰ ਟੂਲਸ ਕੰਪਨੀ ਦੇ ਮਾਲਕ ਨਾਲ ਸਮਝੌਤਾ ਕਰਨ ਬਦਲੇ 60,000 ਰੁਪਏ ਰਿਸ਼ਵਤ ਮੰਗੀ ਸੀ। ਇਸ ਉਪਰੰਤ ਸ਼ਿਕਾਇਤਕਰਤਾ ਵੱਲੋਂ ਬੇਨਤੀ ਕਰਨ ‘ਤੇ ਸੌਦਾ 40,000 ਰੁਪਏ ਵਿੱਚ ਤੈਅ ਹੋ ਗਿਆ।
ਰਿਸ਼ਵਤ ਨਾ ਦੇਣ ਦੇ ਇਰਾਦੇ ਨਾਲ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1 ਐਸਏਐਸ ਨਗਰ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਡਰਾਈਵਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।
ਇਸ ਸਬੰਧੀ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਐਸਏਐਸ ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।