ਜਲੰਧਰ, 7 ਅਗਸਤ : Prime Punjab
ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਕੈਨੇਡਾ ‘ਚ ਵਰਕ ਪਰਮਿਟ ਸੰਕਟ ਕਾਰਨ ਪ੍ਰਭਾਵਿਤ ਹੋ ਰਹੇ ਲਗਭਗ 1500 ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਹਰ ਸੰਭਵ ਯਤਨ ਕਰੇਗੀ। ਉਨ੍ਹਾਂ ਇਸ ਮੁੱਦੇ ਨੂੰ ਗੰਭੀਰ ਦੱਸਦਿਆਂ ਕਿਹਾ ਕਿ ਸਰਕਾਰ ਲਗਾਤਾਰ ਸਥਿਤੀ ‘ਤੇ ਨਜ਼ਰ ਰੱਖ ਰਹੀ ਹੈ।
ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਤੁਰੰਤ ਮੁਲਾਕਾਤ ਦਾ ਸਮਾਂ ਮੰਗਿਆ ਹੈ। ਪੱਤਰ ‘ਚ ਅਪੀਲ ਕੀਤੀ ਗਈ ਹੈ ਕਿ ਇਹ ਮਾਮਲਾ ਕੈਨੇਡਾ ਸਰਕਾਰ ਕੋਲ ਕੂਟਨੀਤਕ ਪੱਧਰ ‘ਤੇ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਜਲਦੀ ਰਾਹਤ ਮਿਲ ਸਕੇ।
ਮੰਤਰੀ ਨੇ ਕਿਹਾ ਕਿ ਇਹ ਸਾਡੇ ਆਪਣੇ ਬੱਚੇ ਹਨ ਜੋ 20-20 ਲੱਖ ਰੁਪਏ ਖਰਚ ਕਰਕੇ ਕੈਨੇਡਾ ਗਏ ਸਨ। ਦਾਖਲੇ ਸਮੇਂ ਉਨ੍ਹਾਂ ਨੂੰ 2 ਸਾਲ ਦੀ ਪੜ੍ਹਾਈ ਬਾਅਦ ਵਰਕ ਪਰਮਿਟ ਦਾ ਭਰੋਸਾ ਦਿੱਤਾ ਗਿਆ ਸੀ, ਪਰ ਹੁਣ ਵੱਡੀ ਗਿਣਤੀ ‘ਚ ਪਰਮਿਟ ਰੱਦ ਹੋਣ ਕਾਰਨ ਉਹ ਮਾਨਸਿਕ, ਆਰਥਿਕ ਅਤੇ ਕਾਨੂੰਨੀ ਸੰਕਟ ਦਾ ਸਾਹਮਣਾ ਕਰ ਰਹੇ ਹਨ। ਕਈ ਵਿਦਿਆਰਥੀਆਂ ਨੇ ਸਿੱਧੇ ਤੌਰ ‘ਤੇ ਮਦ ਦੀ ਅਪੀਲ ਵੀ ਕੀਤੀ ਹੈ।
ਡਾ. ਰਵਜੋਤ ਨੇ ਦੱਸਿਆ ਕਿ ਜੇਕਰ ਲੋੜ ਪਈ ਤਾਂ ਪੰਜਾਬ ਸਰਕਾਰ ਪ੍ਰਭਾਵਿਤ ਵਿਦਿਆਰਥੀਆਂ ਲਈ ਸਾਂਝੇ ਕਾਨੂੰਨੀ ਸਹਿਯੋਗ ਦਾ ਪ੍ਰਬੰਧ ਕਰੇਗੀ ਤਾਂ ਜੋ ਫੈਡਰਲ ਕੋਰਟ ‘ਚ ਲੜ ਰਹੇ ਵਿਦਿਆਰਥੀਆਂ ‘ਤੇ ਵਿੱਤੀ ਬੋਝ ਘੱਟ ਹੋਵੇ। ਉਨ੍ਹਾਂ ਕੈਨੇਡਾ ‘ਚ ਪੰਜਾਬੀ ਮੂਲ ਦੇ ਸੰਸਦ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਮਾਨਵੀ ਮਸਲੇ ਨੂੰ ਕੈਨੇਡੀਅਨ ਸਰਕਾਰ ਅੱਗੇ ਉਠਾਉਣ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।