Pages

Pages

ਲੁਧਿਆਣਾ ‘ਚ ਦਿਨ-ਦਿਹਾੜੇ ਕਤਲ: ਸੁਤੰਤਰ ਨਗਰ ‘ਚ ਨੌਜਵਾਨ ਨੂੰ ਮਾਰੀਆਂ 5 ਗੋਲ਼ੀਆਂ, ਇਕਲੌਤੇ ਪੁੱਤ ਦੀ ਮੌਤ।

ਜਲੰਧਰ/ ਲੁਧਿਆਨਾ, 08 ਅਗਸਤ : Prime Punjab 

ਸ਼ਹਿਰ ‘ਚ ਸ਼ਰੇਆਮ ਫਾਇਰਿੰਗ ਦੀ ਘਟਨਾ ਨਾਲ ਸਨਸਨੀ ਫੈਲ ਗਈ। ਹਮਲਾਵਰਾਂ ਨੇ ਦਿਨ-ਦਿਹਾੜੇ ਇੱਕ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

 

ਮ੍ਰਿਤਕ ਦੀ ਪਛਾਣ ਅਰਜਿੰਦਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਅਰਜਿੰਦਰ ਆਪਣੇ ਦੋਸਤ ਦੇ ਘਰ ਜਾ ਰਿਹਾ ਸੀ ਕਿ ਰਸਤੇ ‘ਚ ਹਮਲਾਵਰਾਂ ਨੇ ਉਸਨੂੰ ਘੇਰ ਲਿਆ। ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤਾ ਅਤੇ ਫਿਰ 5 ਗੋਲ਼ੀਆਂ ਦਾਗ ਦਿੱਤੀਆਂ। ਗੋਲ਼ੀਆਂ ਲੱਗਣ ਨਾਲ ਅਰਜਿੰਦਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।

 

ਇਸ ਦੌਰਾਨ ਅਰਜਿੰਦਰ ਦੇ 3 ਸਾਥੀ ਜਾਨ ਬਚਾ ਕੇ ਭੱਜਣ ‘ਚ ਕਾਮਯਾਬ ਹੋ ਗਏ। ਪੂਰੀ ਵਾਰਦਾਤ CCTV ਕੈਮਰੇ ‘ਚ ਰਿਕਾਰਡ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅਰਜਿੰਦਰ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

 

ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ CCTV ਫੁਟੇਜ ਦੇ ਆਧਾਰ ‘ਤੇ ਹਮਲਾਵਰਾਂ ਦੀ ਭਾਲ ਕਰ ਰਹੀ ਹੈ।