ਜਲੰਧਰ/ਪਠਾਨਕੋਟ, 08 ਅਗਸਤ : Prime Punjab
ਪਠਾਨਕੋਟ-ਡਲਹੌਜ਼ੀ NH-154A ‘ਤੇ ਸ਼੍ਰੀ ਸਾਈਂ ਡਿਪਲੋਮਾ ਕਾਲਜ ਨੇੜੇ ਅੱਜ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰ ਗਿਆ। ਬੁੰਗਲ ਤੋਂ ਧਾਰਕਲਾਂ ਜਾ ਰਹੀ ਮਹਿੰਦਰਾ ਸਕਾਰਪੀਓ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕਾਰਪੀਓ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ। ਗੱਡੀ ‘ਚ ਸਵਾਰ ਅੰਮ੍ਰਿਤਸਰ ਦੇ 6 ਨੌਜਵਾਨ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਜ਼ਖਮੀਆਂ ‘ਚ ਰਾਜ ਅਭੈ ਸਿੰਘ, ਵੰਸ਼, ਕਰਨਵੀਰ ਸਿੰਘ, ਰਾਜਬੀਰ ਸਿੰਘ, ਗੁਰਪ੍ਰੀਤ ਸਿੰਘ ਅਤੇ ਪ੍ਰਦੀਪ ਸਿੰਘ ਸ਼ਾਮਲ ਹਨ। ਸਾਰੇ 23 ਤੋਂ 28 ਸਾਲ ਦੀ ਉਮਰ ਦੇ ਹਨ।
ਹਾਦਸੇ ‘ਚ ਟਰੱਕ ਡਰਾਈਵਰ ਵੀਰ ਸਿੰਘ ਵਾਸੀ ਚੰਬਾ, HP ਵੀ ਜ਼ਖਮੀ ਹੋਇਆ। ਧਾਰਕਲਾਂ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋਵੇਂ ਵਾਹਨ ਹਿਰਾਸਤ ‘ਚ ਲੈ ਲਏ ਹਨ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਖਮੀਆਂ ਨੂੰ ਤੁਰੰਤ ਵੱਖ-ਵੱਖ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਮੁਤਾਬਕ ਕਈਆਂ ਦੀ ਹਾਲਤ ਨਾਜ਼ੁਕ ਹੈ।
ਹਾਦਸੇ ਤੋਂ ਬਾਅਦ ਪੁਲਿਸ ਨੇ ਜਦੋਂ ਸਕਾਰਪੀਓ ਦੀ ਤਲਾਸ਼ੀ ਲਈ ਤਾਂ ਅੰਦਰੋਂ 2 ਸ਼ਰਾਬ ਦੀਆਂ ਬੋਤਲਾਂ, ਮਹਿੰਗੀ ਘੜੀ, ਸਮਾਰਟਫੋਨ, ਨਕਦੀ ਅਤੇ ਸਮਾਨ ਨਾਲ ਭਰਿਆ ਬੈਗ ਬਰਾਮਦ ਹੋਇਆ। SSF ਅਧਿਕਾਰੀ ਅੰਕੁਰ ਸ਼ਰਮਾ ਨੇ ਸਾਰਾ ਸਮਾਨ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।