ਜਲੰਧਰ/ਬਟਾਲਾ, 8 ਅਗਸਤ : Prime Punjab
ਬਟਾਲਾ ਪੁਲਿਸ ਚੌਂਕੀ ਅਰਬਨ ਅਸਟੇਟ ’ਤੇ 1 ਅਗਸਤ ਨੂੰ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਕਾਊਂਟਰ ਇੰਟੈਲੀਜੈਂਸ ਜਲੰਧਰ ਅਤੇ ਬਟਾਲਾ ਪੁਲਿਸ ਨੇ ਤੀਜੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਗ੍ਰਿਫਤਾਰ ਮੁਲਜ਼ਮ ਦੀ ਪਛਾਣ ਕਰਨਜੀਤ ਸਿੰਘ ਉਰਫ਼ ਬੱਚਾ, ਵਾਸੀ ਮੁਰਗੀ ਮੁਹੱਲਾ, ਬਟਾਲਾ ਵਜੋਂ ਹੋਈ ਹੈ। ਇਸ ਤੋਂ ਪਹਿਲਾਂ ਰਾਜਨ ਉਰਫ਼ ਗੁੱਲੂ ਅਤੇ ਇੱਕ ਨਾਬਾਲਗ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।
DGP ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਕਰਨਜੀਤ ਪੁਰਤਗਾਲ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਮਾਸਟਰਮਾਈਂਡ ਵੱਲੋਂ ਚਲਾਏ ਜਾ ਰਹੇ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਹੈ। ਹਮਲੇ ਤੋਂ ਬਾਅਦ ਉਹ ਰੂਹਪੋਸ਼ ਹੋ ਗਿਆ ਸੀ ਅਤੇ ਪੰਜਾਬ ਭਰ ਵਿੱਚ ਪੁਲਿਸ ਥਾਣਿਆਂ ’ਤੇ ਹੋਰ ਹਮਲਿਆਂ ਦੀ ਯੋਜਨਾ ਬਣਾ ਰਿਹਾ ਸੀ।
ਪੁਲਿਸ ਨੇ ਤਕਨੀਕੀ ਅਤੇ ਖੁਫੀਆ ਜਾਣਕਾਰੀ ਦੀ ਮਦਦ ਨਾਲ ਦੋਸ਼ੀ ਨੂੰ ਕਾਬੂ ਕੀਤਾ। ਇਸ ਕੇਸ ਵਿੱਚ ਪਹਿਲਾਂ ਹੀ FIR ਨੰਬਰ 239, ਮਿਤੀ 01.08.2026 ਬਟਾਲਾ ਸਿਵਲ ਲਾਈਨਜ਼ ਥਾਣੇ ਵਿੱਚ BNS ਧਾਰਾ 109, 324(4) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਤਹਿਤ ਦਰਜ ਹੈ। CM ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਬਣਾਉਣ ਦੀ ਮੁਹਿੰਮ ਤਹਿਤ ਇਹ ਕਾਰਵਾਈ ਕੀਤੀ ਗਈ।
DGP ਨੇ ਕਿਹਾ ਕਿ ਪੂਰੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ। ਵਿਦੇਸ਼ੀ ਹੈਂਡਲਰਾਂ ਅਤੇ ਸਥਾਨਕ ਸਹਾਇਤਾ ਨੈੱਟਵਰਕਾਂ ਦੀ ਪਛਾਣ ਕਰਕੇ ਸਾਜ਼ਿਸ਼ ਦੇ ਅਗਲੇ-ਪਿਛਲੇ ਸਬੰਧ ਖੰਗਾਲੇ ਜਾ ਰਹੇ ਹਨ। ਪੁਲਿਸ ਨੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਭੰਗ ਕਰਨ ਵਾਲੇ ਅਨਸਰਾਂ ਖਿਲਾਫ ਸਖਤ ਕਾਰਵਾਈ ਜਾਰੀ ਰਹੇਗੀ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।