Director : Manvir Singh Walia
Editor : Jatin Kumar Sahota
ਜਲੰਧਰ/ ਅੰਮ੍ਰਿਤਸਰ, 10 ਅਗਸਤ : Prime Punjab
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ੇ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਦੋ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ 7 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 10 ਗੈਰ-ਕਾਨੂੰਨੀ ਪਿਸਤੌਲ, 1.054 ਕਿਲੋ ਹੈਰੋਇਨ, 5 ਜ਼ਿੰਦਾ ਕਾਰਤੂਸ ਅਤੇ ਇੱਕ ਡਰੋਨ ਬਰਾਮਦ ਕੀਤਾ ਹੈ।
ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਵਿਦੇਸ਼ਾਂ ‘ਚ ਬੈਠੇ ਤਸਕਰਾਂ ਦੇ ਸੰਪਰਕ ‘ਚ ਸਨ। ਇਹ ਤਸਕਰ ਅੰਤਰਰਾਸ਼ਟਰੀ ਸਰਹੱਦ ਰਾਹੀਂ ਪੰਜਾਬ ‘ਚ ਨਸ਼ੇ ਅਤੇ ਹਥਿਆਰਾਂ ਦੀ ਸਪਲਾਈ ਕਰਵਾਉਂਦੇ ਸਨ। ਡਰੋਨ ਦੀ ਵਰਤੋਂ ਵੀ ਇਸੇ ਕੰਮ ਲਈ ਕੀਤੀ ਜਾ ਰਹੀ ਹੈ।
ਇਸ ਮਾਮਲੇ ‘ਚ ਥਾਣਾ ਕੈਂਟੋਨਮੈਂਟ ਅਤੇ ਥਾਣਾ ਡੀ-ਡਿਵੀਜ਼ਨ, ਅੰਮ੍ਰਿਤਸਰ ‘ਚ ਦੋ ਵੱਖ-ਵੱਖ FIR ਦਰਜ ਕੀਤੀਆਂ ਗਈਆਂ ਹਨ। ਪੁਲਿਸ ਹੁਣ ਇਸ ਪੂਰੇ ਕਰਾਸ-ਬਾਰਡਰ ਤਸਕਰੀ ਨੈੱਟਵਰਕ ਦੀਆਂ ਅੱਗੇ-ਪਿੱਛੇ ਦੀਆਂ ਕੜੀਆਂ ਜੋੜਨ ‘ਚ ਲੱਗੀ ਹੋਈ ਹੈ। ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਹੋਰ ਲੋਕਾਂ ਦੀ ਵੀ ਪਛਾਣ ਕੀਤੀ ਜਾ ਰਹੀ ਹੈ।
ਪੰਜਾਬ ਪੁਲਿਸ ਨੇ ਕਿਹਾ ਹੈ ਕਿ ਉਹ ਸਰਹੱਦ ਪਾਰ ਤੋਂ ਆ ਰਹੇ ਨਸ਼ੇ ਅਤੇ ਹਥਿਆਰਾਂ ਦੇ ਨੈੱਟਵਰਕਾਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ ਹੈ। ਪੁਲਿਸ ਦਾ ਟੀਚਾ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਬਣਾਉਣਾ ਹੈ। ਇਸ ਸਬੰਧ ‘ਚ ਅਗਲੇਰੀ ਜਾਂਚ ਜਾਰੀ ਹੈ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।