ਜਲੰਧਰ, 10 ਅਗਸਤ : Prime Punjab
ਫਤਿਹਗੜ੍ਹ ਸਾਹਿਬ – ਗੁਰਦੁਆਰਾ ਸ੍ਰੀ ਹੰਸਾਲੀ ਸਾਹਿਬ ਵਿਖੇ ਸੰਤ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਚੱਲ ਰਹੇ ਸਮਾਗਮ ਦੌਰਾਨ ਲੰਗਰ ਹਾਲ ‘ਚ ਅਚਾਨਕ ਅੱਗ ਭਖ ਉੱਠੀ। ਗੈਸ ਸਿਲੰਡਰ ‘ਚ ਧਮਾਕਾ ਹੋਣ ਨਾਲ ਪਲਾਂ ‘ਚ ਹੀ ਪੂਰੇ ਹਾਲ ‘ਚ ਕਾਲਾ ਧੂੰਆਂ ਫੈਲ ਗਿਆ, ਜਿਸ ਕਾਰਨ ਸੰਗਤਾਂ ‘ਚ ਹੜਕੰਪ ਮਚ ਗਿਆ।
ਜਾਣਕਾਰੀ ਮੁਤਾਬਕ ਅੱਗ ਲੰਗਰ ਲਈ ਲੱਗੀਆਂ ਭੱਠੀਆਂ ਦੀਆਂ ਗੈਸ ਪਾਈਪਾਂ ਤੋਂ ਸ਼ੁਰੂ ਹੋਈ ਸੀ। ਧਮਾਕੇ ਦੀ ਆਵਾਜ਼ ਸੁਣਦਿਆਂ ਹੀ ਲੋਕਾਂ ਨੇ ਭੱਜ ਕੇ ਜਾਨ ਬਚਾਈ। ਖੁਸ਼ਕਿਸਮਤੀ ਰਹੀ ਕਿ ਮੌਕੇ ‘ਤੇ ਪਹਿਲਾਂ ਤੋਂ ਹੀ ਫਾਇਰ ਬ੍ਰਿਗੇਡ ਤਾਇਨਾਤ ਸੀ।
ਸਰਹਿੰਦ ਫਾਇਰ ਬ੍ਰਿਗੇਡ ਦੇ ਡਰਾਈਵਰ ਚਰਨਜੀਤ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਸਮਾਗਮ ਨੂੰ ਦੇਖਦੇ ਹੋਏ ਪਹਿਲਾਂ ਹੀ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਫਾਇਰ ਟੀਮ ਨੇ ਇੱਕ ਗੱਡੀ ਦੀ ਮਦਦ ਨਾਲ ਤੁਰੰਤ ਅੱਗ ‘ਤੇ ਕਾਬੂ ਪਾ ਲਿਆ। ਉਨ੍ਹਾਂ ਦੀ ਮੁਸਤੈਦੀ ਕਾਰਨ ਅੱਗ ਹੋਰ ਨਹੀਂ ਫੈਲ ਸਕੀ।
ਫਾਇਰ ਬ੍ਰਿਗੇਡ ਦੀ ਸਮੇਂ ਸਿਰ ਕਾਰਵਾਈ ਕਰਕੇ ਕਿਸੇ ਵੀ ਤਰ੍ਹਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਘਟਨਾ ਤੋਂ ਬਾਅਦ ਗੁਰੂ ਘਰ ਆਈਆਂ ਸੰਗਤਾਂ ਅਤੇ ਪ੍ਰਸ਼ਾਸਨ ਨੇ ਰਾਹਤ ਦੀ ਸਾਹ ਲਿਆ ਅਤੇ ਸਮਾਗਮ ਸ਼ਾਂਤੀ ਨਾਲ ਜਾਰੀ ਰਿਹਾ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।