ਜਲੰਧਰ, 10 ਅਗਸਤ : Prime Punjab
ਜ਼ੀਰਕਪੁਰ – ਬਲਟਾਣਾ ਇਲਾਕੇ ਤੋਂ 10ਵੀਂ ਜਮਾਤ ਦੀ 16 ਸਾਲਾ ਵਿਦਿਆਰਥਣ ਨਾਲ ਦੋ ਦਿਨ ਲਗਾਤਾਰ ਅਗਵਾ ਕਰਕੇ ਸਮੂਹਿਕ ਜ਼ਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ ‘ਤੇ ਤਿੰਨ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੀੜਤਾ ਨੇ ਦੱਸਿਆ ਕਿ ਪਹਿਲੇ ਦਿਨ ਸਕੂਲ ਜਾਂਦੇ ਸਮੇਂ ਉਸਨੂੰ ਅਗਵਾ ਕਰ ਲਿਆ ਗਿਆ। ਮੁਲਜ਼ਮਾਂ ਨੇ ਘਟਨਾ ਤੋਂ ਬਾਅਦ ਉਸਨੂੰ ਕਿਸੇ ਨੂੰ ਦੱਸਣ ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਡਰ ਕਾਰਨ ਉਹ ਇਸ ਬਾਰੇ ਘਰ ‘ਚ ਵੀ ਨਹੀਂ ਦੱਸ ਸਕੀ।
ਦੂਜੇ ਦਿਨ ਵੀ ਜਦੋਂ ਉਹ ਸਕੂਲ ਲਈ ਘਰੋਂ ਨਿਕਲੀ ਤਾਂ ਉਸਨੂੰ ਮੁੜ ਅਗਵਾ ਕਰ ਲਿਆ ਗਿਆ। ਦੇਰ ਸ਼ਾਮ ਉਸਨੂੰ ਅਰਧ-ਬੇਹੋਸ਼ੀ ਦੀ ਹਾਲਤ ‘ਚ ਬਲਟਾਣਾ ਖੇਤਰ ‘ਚ ਸੁੱਟ ਦਿੱਤਾ ਗਿਆ। ਰਾਹਗੀਰਾਂ ਦੀ ਮਦਦ ਨਾਲ ਹੋਸ਼ ‘ਚ ਆਉਣ ਤੋਂ ਬਾਅਦ ਉਸਨੇ ਪਰਿਵਾਰ ਨੂੰ ਸਾਰੀ ਘਟਨਾ ਦੱਸੀ।
ਪਰਿਵਾਰ ਦੀ ਸ਼ਿਕਾਇਤ ‘ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਤਿੰਨ ਅਣਪਛਾਤਿਆਂ ਖ਼ਿਲਾਫ਼ BNS ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਇਲਾਕੇ ਦੇ CCTV ਕੈਮਰੇ ਖੰਗਾਲਣੇ ਸ਼ੁਰੂ ਕਰ ਦਿੱਤੇ ਹਨ ਅਤੇ ਮੁਲਜ਼ਮਾਂ ਦੀ ਭਾਲ ਜਾਰੀ ਹੈ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।