ਜਲੰਧਰ/ ਲੁਧਿਆਣਾ, 11ਅਗਸਤ : Prime Punjab
ਲੁਧਿਆਣਾ – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਮਾਲ ਹਲਕਾ ਰੁੜਕਾ, ਤਹਿਸੀਲ ਡੇਹਲੋਂ ਵਿਖੇ ਤਾਇਨਾਤ ਪਟਵਾਰੀ ਪੁਨੀਤ ਕੁਮਾਰ ਯਾਦਵ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਕਾਰਵਾਈ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਅੰਜਾਮ ਦਿੱਤੀ ਗਈ।
ਵਿਜੀਲੈਂਸ ਬੁਲਾਰੇ ਮੁਤਾਬਕ ਤਹਿਸੀਲ ਡੇਹਲੋਂ ਦੇ ਇੱਕ ਨਿਵਾਸੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਪਟਵਾਰੀ ਨੇ ਉਸਦੀ ਜ਼ਮੀਨ ਦੀ ਵੰਡ ਕਰਨ ਬਦਲੇ 1 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਮੁਲਜ਼ਮ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ 35,000 ਰੁਪਏ ਲੈ ਚੁੱਕਾ ਸੀ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਸੀ।
ਸ਼ਿਕਾਇਤਕਰਤਾ ਨੇ ਗੈਰ-ਕਾਨੂੰਨੀ ਰਿਸ਼ਵਤ ਨਾ ਦੇਣੀ ਚਾਹੁੰਦਿਆਂ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਨਾਲ ਸੰਪਰਕ ਕੀਤਾ। ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਰਿਸ਼ਵਤ ਦੀ ਰਕਮ ਲੈਂਦੇ ਸਮੇਂ ਮੌਕੇ ’ਤੇ ਹੀ ਦਬੋਚ ਲਿਆ।
ਇਸ ਸਬੰਧੀ ਮੁਲਜ਼ਮ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ। ਵਿਜੀਲੈਂਸ ਬਿਊਰੋ ਨੇ ਕਿਹਾ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਖਤਮ ਕਰਨ ਲਈ ਅਜਿਹੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।