ਜਲੰਧਰ, 11ਅਗਸਤ : Prime Punjab
ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਅਤੇ ਬ੍ਰਿਟਿਸ਼ ਹਾਈ ਕਮਿਸ਼ਨ ਦੀ ਸੀਨੀਅਰ ਸਲਾਹਕਾਰ ਮਧੂ ਮਿਸ਼ਰਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਐਨ.ਆਰ.ਆਈ. ਮਾਮਲਿਆਂ ਬਾਰੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਬ੍ਰਿਟੇਨ ਵਿੱਚ ਵਸਦੇ ਪੰਜਾਬੀ ਭਾਈਚਾਰੇ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰਤ ਵਿਚਾਰ-ਚਰਚਾ ਹੋਈ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਬ੍ਰਿਟੇਨ ਵਸਦੇ ਪੰਜਾਬੀਆਂ ਨੂੰ ਜਾਅਲੀ ਅਤੇ ਗੈਰ-ਅਧਿਕਾਰਤ ਟ੍ਰੈਵਲ ਏਜੰਟਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਵੀਜ਼ਾ-ਇਮੀਗ੍ਰੇਸ਼ਨ ਦੇ ਨਾਂ ’ਤੇ ਧੋਖਾਧੜੀ ਤੋਂ ਬਚਣ ਲਈ ਲੋਕਾਂ ਵਿੱਚ ਜਾਗਰੂਕਤਾ ਜ਼ਰੂਰੀ ਹੈ।
ਮੰਤਰੀ ਨੇ ਬ੍ਰਿਟਿਸ਼ ਵਫ਼ਦ ਨੂੰ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਵੱਲੋਂ 26 ਅਗਸਤ ਨੂੰ ਬਠਿੰਡਾ ਵਿਖੇ ਐਨ.ਆਰ.ਆਈ. ਮਿਲਣੀ ਕਰਵਾਈ ਜਾ ਰਹੀ ਹੈ। ਉਨ੍ਹਾਂ ਬ੍ਰਿਟੇਨ ਸਮੇਤ ਵਿਦੇਸ਼ਾਂ ਵਿੱਚ ਵਸਦੇ, ਖਾਸ ਕਰਕੇ ਬਠਿੰਡਾ ਅਤੇ ਆਸ-ਪਾਸ ਦੇ ਇਲਾਕਿਆਂ ਨਾਲ ਸਬੰਧਤ ਪੰਜਾਬੀਆਂ ਨੂੰ ਇਸ ਮਿਲਣੀ ਵਿੱਚ ਸ਼ਾਮਲ ਹੋ ਕੇ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਸਿੱਧੇ ਸਰਕਾਰ ਸਾਹਮਣੇ ਰੱਖਣ ਦਾ ਸੱਦਾ ਦਿੱਤਾ।
ਮੀਟਿੰਗ ਦੌਰਾਨ ਦੋਵਾਂ ਧਿਰਾਂ ਨੇ ਬ੍ਰਿਟੇਨ ਵਿੱਚ ਵਸਦੇ ਪੰਜਾਬੀਆਂ ਅਤੇ ਪੰਜਾਬ ਨਾਲ ਜੁੜੇ ਐਨ.ਆਰ.ਆਈਜ਼ ਦੀਆਂ ਚਿੰਤਾਵਾਂ, ਪੰਜਾਬ ਨਾਲ ਉਨ੍ਹਾਂ ਦੇ ਸਬੰਧਾਂ ਅਤੇ ਹਿੱਤਾਂ ਬਾਰੇ ਵੀ ਚਰਚਾ ਕੀਤੀ। ਦੋਵਾਂ ਨੇ ਪੰਜਾਬੀ ਪਰਵਾਸੀ ਭਾਈਚਾਰੇ ਨਾਲ ਸਬੰਧਤ ਮੁੱਦਿਆਂ ’ਤੇ ਆਪਸੀ ਸੰਪਰਕ ਅਤੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ’ਤੇ ਸਹਿਮਤੀ ਪ੍ਰਗਟਾਈ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।