ਜਲੰਧਰ, 11ਅਗਸਤ : Prime Punjab
ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਜਲੰਧਰ ਰੇਲਵੇ ਸਟੇਸ਼ਨ ਨੂੰ ਅਲਰਟ ‘ਤੇ ਰੱਖ ਦਿੱਤਾ ਗਿਆ ਹੈ। GRP ਥਾਣੇ ਦੀ ਪੁਲਸ ਨੇ ਡਾਗ ਸਕੁਐਡ ਨਾਲ ਮਿਲ ਕੇ ਪੂਰੇ ਸਟੇਸ਼ਨ ਦੀ ਸਰਚ ਮੁਹਿੰਮ ਚਲਾਈ। ਐਂਟਰੀ ਗੇਟਾਂ ‘ਤੇ ਮੁਲਾਜ਼ਮਾਂ ਦੀ ਤਾਇਨਾਤੀ ਵੀ ਵਧਾ ਦਿੱਤੀ ਗਈ ਹੈ।
SHO ਇੰਸਪੈਕਟਰ ਬਲਬੀਰ ਸਿੰਘ ਘੁੰਮਣ ਦੀ ਅਗਵਾਈ ‘ਚ ਪਲੇਟਫਾਰਮ 1, 2, 3, 1-A ਅਤੇ 4 ‘ਤੇ ਵਿਸ਼ੇਸ਼ ਚੈਕਿੰਗ ਕੀਤੀ ਗਈ। ਰੇਲ ਗੱਡੀਆਂ ਦੇ ਅੰਦਰ ਵੀ ਤਲਾਸ਼ੀ ਮਾਰੀ ਗਈ। ਇਸ ਦੇ ਨਾਲ ਹੀ GRP ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਸੁਰੱਖਿਆ ‘ਚ ਕੋਈ ਕਮੀ ਨਾ ਰਹੇ।
ਅਧਿਕਾਰੀਆਂ ਨੇ ਦੱਸਿਆ ਕਿ ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਸਟੇਸ਼ਨ ਦੇ ਅੰਦਰ-ਬਾਹਰ ਗਸ਼ਤ ਵਧਾ ਦਿੱਤੀ ਗਈ ਹੈ। ਸ਼ੱਕੀ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਯਾਤਰੀਆਂ ਦੇ ਸਮਾਨ ਦੀ ਵੀ ਜਾਂਚ ਕੀਤੀ ਗਈ। ਪੁਲਸ ਦਾ ਕਹਿਣਾ ਹੈ ਕਿ ਹਰੇਕ ਯਾਤਰੀ ਨੂੰ ਸੁਰੱਖਿਅਤ ਯਾਤਰਾ ਮੁਹੱਈਆ ਕਰਵਾਉਣਾ ਸਾਡਾ ਟੀਚਾ ਹੈ।
ਇੰਸਪੈਕਟਰ ਬਲਬੀਰ ਸਿੰਘ ਘੁੰਮਣ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਲਾਵਾਰਿਸ ਬੈਗ ਜਾਂ ਸ਼ੱਕੀ ਚੀਜ਼ ਮਿਲੇ ਤਾਂ ਉਸ ਨੂੰ ਨਾ ਛੂਹੋ ਅਤੇ ਤੁਰੰਤ GRP/RPF ਨੂੰ ਸੂਚਿਤ ਕਰੋ। ਸਟੇਸ਼ਨ ਦੇ ਬਾਹਰ ਵੀ ਚੈਕਿੰਗ ਜਾਰੀ ਰਹੇਗੀ। ਸਾਰੇ ਮੁਲਾਜ਼ਮਾਂ ਨੂੰ ਦਿਨ-ਰਾਤ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।