Director : Manvir Singh Walia
Editor : Jatin Kumar Sahota
ਜਲੰਧਰ, 12 ਅਗਸਤ : Prime Punjab
ਜਲੰਧਰ ਕਮਿਸ਼ਨਰੇਟ ਪੁਲਿਸ ਨੇ ਲੁੱਟਾ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 02 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਕੋਲੋਂ ਖੋਹਿਆ ਹੋਇਆ ਮੋਟਰਸਾਈਕਲ ਨੰਬਰ PB08 CZ 2403 ਮਾਰਕਾ ਪੈਸ਼ਨ ਰਿੰਗ ਕਾਲਾ ਵੀ ਬਰਾਮਦ ਕਰ ਲਿਆ ਗਿਆ ਹੈ। ਇਹ ਕਾਰਵਾਈ ਮਾਣਯੋਗ ਕਮਿਸ਼ਨਰ ਸ਼੍ਰੀ ਸਤਿੰਦਰ ਸਿੰਘ IPS ਦੇ ਦਿਸ਼ਾ ਨਿਰਦੇਸ਼ਾਂ ਹੇਠ ਕੀਤੀ ਗਈ।
ਜਾਣਕਾਰੀ ਅਨੁਸਾਰ ਮਿਤੀ 07.08.2026 ਨੂੰ ਰਾਤ ਕਰੀਬ 11:30 ਵਜੇ ਸ਼ੁਭਾਸ਼ ਗੋਰਾਈ ਵਾਸੀ ਬਾਬਾ ਈਸ਼ਰ ਸਿੰਘ ਨਗਰ ਨੇ ਸ਼ਿਕਾਇਤ ਦਿੱਤੀ ਸੀ ਕਿ ਉਹ ਆਪਣੇ ਮੋਟਰਸਾਈਕਲ PB08CZ 2403 ‘ਤੇ ਸਵਾਰ ਹੋ ਕੇ ਵਿਜੇ ਕਲੋਨੀ ਜਾ ਰਿਹਾ ਸੀ। ਇਸ ਦੌਰਾਨ ਪਿੱਛੋਂ 03 ਨੌਜਵਾਨਾਂ ਨੇ ਜਿਨ੍ਹਾਂ ‘ਚੋਂ 02 ਨੇ ਮੂੰਹ ਕੱਪੜੇ ਨਾਲ ਢਕੇ ਹੋਏ ਸਨ, ਉਸਨੂੰ ਰੋਕ ਕੇ ਮੋਟਰਸਾਈਕਲ, ਪਰਸ ਜਿਸ ਵਿੱਚ 5 ATM ਕਾਰਡ, ਡਰਾਈਵਿੰਗ ਲਾਇਸੈਂਸ ਅਤੇ 8000 ਰੁਪਏ ਸਨ, ਖੋਹ ਲਏ। ਇਸ ਸਬੰਧੀ ਥਾਣਾ ਡਵੀਜ਼ਨ ਨੰ. 7 ਵਿੱਚ ਮੁਕੱਦਮਾ ਨੰ. 189 BNS ਦੀਆਂ ਧਾਰਾਵਾਂ 304(2), 3(5) ਤਹਿਤ ਕੇਸ ਦਰਜ ਕੀਤਾ ਗਿਆ ਸੀ।
ਦੌਰਾਨੇ ਪੜਤਾਲ ASI ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਮਿਤੀ 08.08.2026 ਨੂੰ ਪਿੰਡ ਸੁਭਾਨਾ ਵਿਖੇ ਮੌਜੂਦ ਸੀ। ਇਸ ਦੌਰਾਨ ਖੋਹਿਆ ਹੋਇਆ ਮੋਟਰਸਾਈਕਲ ‘ਤੇ 2 ਨੌਜਵਾਨ ਪਿੰਡ ਸੁਭਾਨਾ ਤੋਂ ਨਾਖਾ ਵਾਲਾ ਬਾਗ ਆਰਮੀ ਇਨਕਲੇਵ ਵੱਲ ਜਾ ਰਹੇ ਸਨ। ਪੁਲਿਸ ਨੂੰ ਦੇਖ ਕੇ ਉਹ ਭੱਜਣ ਲੱਗੇ ਪਰ ਮੀਂਹ ਪੈਣ ਕਾਰਨ ਮੋਟਰਸਾਈਕਲ ਫਿਸਲ ਕੇ ਡਿੱਗ ਗਿਆ। ਇਸ ਹਾਦਸੇ ਵਿੱਚ ਦੋਵੇਂ ਮੁਲਜ਼ਮ ਜ਼ਖਮੀ ਹੋ ਗਏ।
ਪੁੱਛਗਿੱਛ ਦੌਰਾਨ ਮੁਲਜ਼ਮਾਂ ਦੀ ਪਛਾਣ 1. ਵਿਕਰਮ ਮਹੇ ਪੁੱਤਰ ਪਰਮਜੀਤ ਵਾਸੀ ਪਿੰਡ ਮਿੱਠਾਪੁਰ ਨੇੜੇ ਗੁਰੂ ਰਵਿਦਾਸ ਗੁਰਦੁਆਰਾ ਜਲੰਧਰ ਅਤੇ 2. ਅਮਨਦੀਪ ਸਿੰਘ ਪੁੱਤਰ ਸੋਹਨ ਲਾਲ ਵਾਸੀ ਪਿੰਡ ਮਿੱਠਾਪੁਰ ਨੇੜੇ ਗੁਰੂ ਰਵਿਦਾਸ ਗੁਰਦੁਆਰਾ ਜਲੰਧਰ ਵਜੋਂ ਹੋਈ। ਪੁਲਿਸ ਨੇ ਦੋਵਾਂ ਨੂੰ ਖੋਹਸ਼ੁਦਾ ਮੋਟਰਸਾਈਕਲ ਸਮੇਤ ਹਸਬ ਜਾਬਤਾ ਗ੍ਰਿਫਤਾਰ ਕਰ ਲਿਆ ਹੈ। ਹੁਣ ਉਨ੍ਹਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਹੋਰ ਵਾਰਦਾਤਾਂ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ।



More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।