Pages

Pages

ਨਾਂਦੇੜ ਸਾਹਿਬ ‘ਚ ਅਕਾਲੀ ਪ੍ਰਧਾਨ ਸੁਖਬੀਰ ਬਾਦਲ ‘ਤੇ ਹਮਲਾ, ਹਸਪਤਾਲ ‘ਚ ਭਰਤੀ, ਹਾਲਤ ਸਥਿਰ।

ਜਲੰਧਰ, 13 ਅਗਸਤ : Prime Punjab 

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਅੱਜ ਸਵੇਰੇ ਨਾਂਦੇੜ ਸਾਹਿਬ ਵਿਖੇ ਹਮਲਾ ਹੋ ਗਿਆ। ਇਹ ਵਾਰਦਾਤ ਉਸ ਸਮੇਂ ਵਾਪਰੀ ਜਦੋਂ ਉਹ ਪਰਿਵਾਰ ਸਮੇਤ ਮਾਤਾ ਸਾਹਿਬ ਕੌਰ ਗੁਰਦੁਆਰਾ ‘ਚ ਮੱਥਾ ਟੇਕਣ ਜਾ ਰਹੇ ਸਨ। ਹਮਲੇ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਇਲਾਜ ਲਈ ਨੇੜਲੇ ਨਿੱਜੀ ਹਸਪਤਾਲ ਲਿਜਾਇਆ ਗਿਆ।

ਹਮਲੇ ਸਮੇਂ ਸੁਖਬੀਰ ਬਾਦਲ ਦੇ ਨਾਲ ਉਨ੍ਹਾਂ ਦੀ ਪਤਨੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਸਮੇਤ ਪੂਰਾ ਪਰਿਵਾਰ ਮੌਜੂਦ ਸੀ। ਪਰਿਵਾਰ ਬੀਤੇ ਦਿਨ ਹੀ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਨਤਮਸਤਕ ਹੋਣ ਲਈ ਪਹੁੰਚਿਆ ਸੀ।

 

ਸੂਤਰਾਂ ਮੁਤਾਬਕ ਹਮਲੇ ਦੌਰਾਨ ਡਿਊਟੀ ‘ਤੇ ਤਾਇਨਾਤ ਇਕ ਪੁਲਿਸ ਮੁਲਾਜ਼ਮ ਵੀ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਉਸਨੇ ਦਖ਼ਲ ਦੇ ਕੇ ਹਮਲਾਵਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਸੀ। ਫਿਲਹਾਲ ਹਮਲੇ ਦਾ ਕਾਰਨ ਅਤੇ ਹਮਲਾਵਰ ਬਾਰੇ ਕੋਈ ਪੁਸ਼ਟੀ ਨਹੀਂ ਹੋਈ ਹੈ।

 

ਮੁੱਢਲੀ ਜਾਣਕਾਰੀ ਅਨੁਸਾਰ ਸੁਖਬੀਰ ਬਾਦਲ ਖ਼ਤਰੇ ਤੋਂ ਬਾਹਰ ਹਨ। ਡਾਕਟਰਾਂ ਦੀ ਨਿਗਰਾਨੀ ‘ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹਸਪਤਾਲ ਪ੍ਰਸ਼ਾਸਨ ਵੱਲੋਂ ਅਜੇ ਉਨ੍ਹਾਂ ਦੀ ਸਿਹਤ ਸਬੰਧੀ ਵਿਸਤ੍ਰਿਤ ਰਿਪੋਰਟ ਜਾਰੀ ਨਹੀਂ ਕੀਤੀ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।