Pages

Pages

ਮਾਹਿਲਪੁਰ-ਫਗਵਾੜਾ ਰੋਡ ‘ਤੇ ਭਿਆਨਕ ਹਾਦਸਾ: ਕਾਰ ਦਰੱਖਤ ਨਾਲ ਟਕਰਾਈ, ਪੁਲਸ ਮੁਲਾਜ਼ਮ ਮਨਦੀਪ ਸਿੰਘ ਦੀ ਮੌਤ।

ਜਲੰਧਰ/ਮਾਹਿਲਪੁਰ, 13 ਅਗਸਤ : Prime Punjab 

ਮਾਹਿਲਪੁਰ-ਫਗਵਾੜਾ ਰੋਡ ‘ਤੇ ਬੀਤੀ ਦੇਰ ਰਾਤ ਪਿੰਡ ਭਾਰਟਾ ਗਣੇਸ਼ਪੁਰ ਨੇੜੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਬੇਕਾਬੂ ਹੋਈ ਕਾਰ ਸੜਕ ਕਿਨਾਰੇ ਖੜ੍ਹੇ ਦਰੱਖਤ ਨਾਲ ਜਾ ਟਕਰਾਈ ਅਤੇ ਉਲਟ ਗਈ।

ਇਸ ਹਾਦਸੇ ‘ਚ ਜਹਾਨਖੇਲਾਂ, ਹੁਸ਼ਿਆਰਪੁਰ ਵਿਖੇ ਡਿਊਟੀ ਕਰਕੇ ਆਪਣੇ ਪਿੰਡ ਵਾਪਸ ਆ ਰਹੇ ਪੁਲਸ ਮੁਲਾਜ਼ਮ ਮਨਦੀਪ ਸਿੰਘ ਵਾਸੀ ਠੁਆਣਾ ਦੀ ਮੌਤ ਹੋ ਗਈ। ਮਨਦੀਪ ਆਪਣੀ ਕਾਰ ‘ਚ ਇਕੱਲਾ ਹੀ ਜਾ ਰਿਹਾ ਸੀ।

 

ਹਾਦਸੇ ਤੋਂ ਬਾਅਦ ਜ਼ਖਮੀ ਮਨਦੀਪ ਨੂੰ ਤੁਰੰਤ ਸਿਵਲ ਹਸਪਤਾਲ ਮਾਹਿਲਪੁਰ ਲਿਜਾਇਆ ਗਿਆ। ਉੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ।

 

ਸੂਚਨਾ ਮਿਲਦਿਆਂ ਹੀ ਥਾਣਾ ਮਾਹਿਲਪੁਰ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।