Pages

Pages

15 ਅਗਸਤ ਤੋਂ ਪਹਿਲਾਂ ਜਲੰਧਰ ‘ਚ ਕਮਿਸ਼ਨਰ ਦੀ ਅਗਵਾਈ ‘ਚ ਫਲੈਗ ਮਾਰਚ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ।

Editor : Manvir singh Walia, Jatin Kumar Sahota 

ਜਲੰਧਰ, 13ਅਗਸਤ : Prime Punjab 

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਜਲੰਧਰ ਸ਼ਹਿਰ ‘ਚ ਅਮਨ-ਕਾਨੂੰਨ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਅੱਜ ਕਮਿਸ਼ਨਰ ਆਫ਼ ਪੁਲਿਸ ਜਲੰਧਰ ਸ਼੍ਰੀ ਸਤਿੰਦਰ ਸਿੰਘ, ਆਈ.ਪੀ.ਐਸ. ਦੀ ਅਗਵਾਈ ‘ਚ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਫਲੈਗ ਮਾਰਚ ਕੱਢਿਆ ਗਿਆ।

 

ਇਸ ਫਲੈਗ ਮਾਰਚ ‘ਚ ਸ਼੍ਰੀ ਮਨਪ੍ਰੀਤ ਸਿੰਘ ਢਿੱਲੋਂ, ਪੀ.ਪੀ.ਐਸ. ਡੀ.ਸੀ.ਪੀ. ਇਨਵੈਸਟੀਗੇਸ਼ਨ ਅਤੇ ਸ਼੍ਰੀ ਪ੍ਰਦੀਪ ਸਿੰਘ, ਪੀ.ਪੀ.ਐਸ. ਡੀ.ਸੀ.ਪੀ. ਹੈੱਡਕੁਆਰਟਰ ਸਮੇਤ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਵੱਖ-ਵੱਖ ਅਧਿਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਨੇ ਹਿੱਸਾ ਲਿਆ।

 

ਫਲੈਗ ਮਾਰਚ ਦੌਰਾਨ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ, ਸੰਵੇਦਨਸ਼ੀਲ ਇਲਾਕਿਆਂ, ਮੁੱਖ ਸੜਕਾਂ ਅਤੇ ਹੋਰ ਮਹੱਤਵਪੂਰਨ ਥਾਵਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਅਧਿਕਾਰੀਆਂ ਨੂੰ 15 ਅਗਸਤ ਦੇ ਸਮਾਗਮਾਂ ਲਈ ਸਖ਼ਤ ਚੌਕਸੀ ਰੱਖਣ, ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਵਧਾਉਣ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਪੁਲਿਸ ਦੀ ਮੌਜੂਦਗੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ।

 

ਕਮਿਸ਼ਨਰ ਸਤਿੰਦਰ ਸਿੰਘ ਨੇ ਕਿਹਾ ਕਿ 15 ਅਗਸਤ ਦੇ ਮੱਦੇਨਜ਼ਰ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸ਼ਹਿਰ ‘ਚ ਲਗਾਤਾਰ ਪੈਟਰੋਲਿੰਗ, ਨਾਕਾਬੰਦੀ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਪੁਲਿਸ ਵੱਲੋਂ “ਸੁਰੱਖਿਅਤ ਜਲੰਧਰ – ਸ਼ਾਂਤੀਪੂਰਨ ਆਜ਼ਾਦੀ ਦਿਵਸ” ਲਈ ਨਿਗਰਾਨੀ ਹੋਰ ਤੇਜ਼ ਕਰ ਦਿੱਤੀ ਗਈ ਹੈ।