Director : Manvir Singh Walia
Editor : Jatin Kumar Sahota
ਜਲੰਧਰ, 13ਅਗਸਤ : Prime Punjab
15 ਅਗਸਤ ਦੇ ਮੱਦੇਨਜ਼ਰ ਕਮਿਸ਼ਨਰ ਆਫ਼ ਪੁਲਿਸ ਜਲੰਧਰ ਸ਼੍ਰੀ ਸਤਿੰਦਰ ਸਿੰਘ, ਆਈ.ਪੀ.ਐਸ. ਦੇ ਨਿਰਦੇਸ਼ਾਂ ‘ਤੇ ਅੱਜ ਪੁਲਿਸ ਕਮਿਸ਼ਨਰੇਟ ਜਲੰਧਰ ਵੱਲੋਂ ਜਲੰਧਰ ਬੱਸ ਸਟੈਂਡ ‘ਤੇ CASO ਭਾਵ ਕਾਰਡਨ ਅਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸਦਾ ਮਕਸਦ ਸ਼ਹਿਰ ‘ਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨਾ ਅਤੇ ਅਮਨ-ਕਾਨੂੰਨ ਬਣਾਈ ਰੱਖਣਾ ਸੀ।
ਇਹ ਆਪ੍ਰੇਸ਼ਨ ADCP-2 ਸ਼੍ਰੀ ਰਾਕੇਸ਼ ਕੁਮਾਰ ਯਾਦਵ, ਪੀ.ਪੀ.ਐਸ., ACP ਮਾਡਲ ਟਾਊਨ ਮਨਮੋਹਨ ਸਿੰਘ, ਪੀ.ਪੀ.ਐਸ. ਅਤੇ SHO ਡਿਵੀਜ਼ਨ ਨੰਬਰ 7 ਇੰਸ. ਰਵਿੰਦਰ ਕੁਮਾਰ ਦੀ ਨਿਗਰਾਨੀ ਹੇਠ ਹੋਇਆ। ਪੁਲਿਸ ਟੀਮਾਂ ਨੇ ਬੱਸ ਸਟੈਂਡ ਦੇ ਪੂਰੇ ਕੰਪਲੈਕਸ ਦੀ ਡੂੰਘਾਈ ਨਾਲ ਜਾਂਚ ਕੀਤੀ।
ਆਪ੍ਰੇਸ਼ਨ ਦੌਰਾਨ ਸ਼ੱਕੀ ਵਿਅਕਤੀਆਂ, ਸਮਾਨ ਅਤੇ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਬੱਸ ਸਟੈਂਡ ਦੇ ਸਾਰੇ ਦਾਖਲ ਅਤੇ ਨਿਕਾਸ ਗੇਟਾਂ ‘ਤੇ ਵੀ ਨਾਕਾਬੰਦੀ ਕੀਤੀ ਗਈ। ਪੁਲਿਸ ਨੇ ਯਾਤਰੀਆਂ ਅਤੇ ਆਮ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਸੁਰੱਖਿਆ ਦਾ ਭਰੋਸਾ ਦਿਵਾਇਆ।
ADCP ਰਾਕੇਸ਼ ਕੁਮਾਰ ਯਾਦਵ ਨੇ ਆਪ ਖੁਦ ਆਪ੍ਰੇਸ਼ਨ ਦੀ ਨਿਗਰਾਨੀ ਕੀਤੀ ਅਤੇ ਮੁਲਾਜ਼ਮਾਂ ਨੂੰ ਭੀੜ-ਭਾੜ ਵਾਲੀਆਂ ਥਾਵਾਂ ‘ਤੇ ਪੂਰੀ ਚੌਕਸੀ ਰੱਖਣ ਦੇ ਨਿਰਦੇਸ਼ ਦਿੱਤੇ। ਪੁਲਿਸ ਕਮਿਸ਼ਨਰੇਟ ਨੇ ਕਿਹਾ ਕਿ ਸ਼ਹਿਰ ‘ਚ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਨਾਗਰਿਕਾਂ ਦੀ ਸੁਰੱਖਿਆ ਲਈ ਅਜਿਹੇ ਆਪ੍ਰੇਸ਼ਨ ਲਗਾਤਾਰ ਜਾਰੀ ਰਹਿਣਗੇ।




More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।