Pages

Pages

ਸਾਬਕਾ ਜਥੇਦਾਰ ਦਾ ਵੱਡਾ ਬਿਆਨ: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਬਾਰੇ ਕੀ ਕਿਹਾ?

ਜਲੰਧਰ/ ਅੰਮ੍ਰਿਤਸਰ, 14 ਅਗਸਤ : Prime Punjab 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਵੀਰ ਸਿੰਘ ਬਾਦਲ ‘ਤੇ ਤਖ਼ਤ ਨਾਂਦੇੜ ਸਾਹਿਬ ਵਿਖੇ ਦਰਸ਼ਨ ਕਰਨ ਸਮੇਂ ਹੋਏ ਹਮਲੇ ਸਬੰਧੀ ਜਥੇਦਾਰ ਰਜਿੰਦਰ ਸਿੰਘ ਸੰਘਾ ਨੇ ਕਿਹਾ ਕਿ ਗੁਰੂ ਰਾਮਦਾਸ ਜੀ, ਗੁਰੂ ਗੋਬਿੰਦ ਸਿੰਘ ਜੀ ਅਤੇ ਗੁਰੂ ਗ੍ਰੰਥ ਸਾਹਿਬ ਜੀ ਨੇ ਹੀ ਉਨ੍ਹਾਂ ਨੂੰ ਬਚਾਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਸਿੱਖ ਗੁਰੂ ‘ਤੇ ਭਰੋਸਾ ਰੱਖਦੇ ਹਨ ਤਾਂ ਗੁਰੂ ਹੀ ਹਰ ਮੁਸੀਬਤ ਤੋਂ ਬਚਾਉਂਦਾ ਹੈ।

 

ਜਥੇਦਾਰ ਸੰਘਾ ਨੇ ਕੁੱਝ ਸਿਆਸੀ ਲੋਕਾਂ ਦੀ ਸਹਾਨੁਭੂਤੀ ‘ਤੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਇਸ ਮਾਮਲੇ ‘ਤੇ ਸਿਰਫ ਸਿਆਸਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੂੰ ਬਦਨਾਮ ਕਰਕੇ ਹੀ ਕਈ ਸਰਕਾਰਾਂ ਬਣੀਆਂ ਹਨ।

 

ਉਨ੍ਹਾਂ ਕਿਹਾ ਕਿ ਪਿਛਲੇ 9-10 ਸਾਲਾਂ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਮਾਮਲੇ ‘ਤੇ ਸਿਰਫ ਸਿਆਸਤ ਹੁੰਦੀ ਆ ਰਹੀ ਹੈ ਪਰ ਅੱਜ ਤੱਕ ਇਨਸਾਫ਼ ਨਹੀਂ ਮਿਲਿਆ। ਅਸਲ ਦੋਸ਼ੀ ਅਜੇ ਤੱਕ ਨਹੀਂ ਫੜੇ ਗਏ।

 

ਜਥੇਦਾਰ ਨੇ ਕਿਹਾ ਕਿ ਇਸ ਮੁੱਦੇ ‘ਤੇ ਸਿਆਸਤ ਕਰਨ ਦੀ ਬਜਾਏ ਅਸਲ ਦੋਸ਼ੀਆਂ ਨੂੰ ਫੜ ਕੇ ਇਨਸਾਫ਼ ਦਿਵਾਉਣਾ ਚਾਹੀਦਾ ਹੈ।