Pages

Pages

ਸੁਤੰਤਰਤਾ ਦਿਵਸ ‘ਤੇ ਪੰਜਾਬ ਸਰਕਾਰ 27 ਉੱਘੀਆਂ ਸ਼ਖਸੀਅਤਾਂ ਨੂੰ ‘ਪੰਜਾਬ ਸਰਕਾਰ ਪ੍ਰਮਾਣ ਪੱਤਰ-2026’ ਨਾਲ ਕਰੇਗੀ ਸਨਮਾਨਿਤ।

ਜਲੰਧਰ, 14 ਅਗਸਤ : Prime Punjab 

ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੀਆਂ 27 ਉੱਘੀਆਂ ਸ਼ਖਸੀਅਤਾਂ ਨੂੰ ‘ਪੰਜਾਬ ਸਰਕਾਰ ਪ੍ਰਮਾਣ ਪੱਤਰ-2026’ ਨਾਲ ਸਨਮਾਨਿਤ ਕੀਤਾ ਜਾਵੇਗਾ। ਸਰਕਾਰੀ ਬੁਲਾਰੇ ਅਨੁਸਾਰ ਇਹ ਸਨਮਾਨ ਵੱਖ-ਵੱਖ ਖੇਤਰਾਂ ‘ਚ ਵਿਲੱਖਣ ਯੋਗਦਾਨ ਅਤੇ ਸਮਰਪਿਤ ਸੇਵਾਵਾਂ ਲਈ ਦਿੱਤਾ ਜਾ ਰਿਹਾ ਹੈ।

 

ਸਮਾਜ ਸੇਵਾ ਦੇ ਖੇਤਰ ‘ਚ ਸ੍ਰੀ ਇੰਦਰਜੀਤ ਸਿੰਘ, ਸ੍ਰੀ ਸੁਰਿੰਦਰ ਜਗਤ, ਸ੍ਰੀਮਤੀ ਸੁਨੀਤਾ ਕਪੂਰ, ਸ੍ਰੀ ਸੁਖਦੀਪ ਸਿੰਘ ਢਿੱਲੋਂ, ਸ੍ਰੀ ਅਵਤਾਰ ਸਿੰਘ ਮਾਨ, ਡਾ. ਉਪਿੰਦਰ ਸਿੰਘ ਘਈ, ਸ੍ਰੀ ਜਸਵੀਰ ਸਿੰਘ, ਸ੍ਰੀ ਜਤਿੰਦਰ ਸਿੰਘ, ਸ੍ਰੀ ਵਿਨੋਦ ਕੁਮਾਰ, ਸ੍ਰੀ ਅਵਤਾਰ ਸਿੰਘ, ਸ੍ਰੀ ਪ੍ਰਦੀਪ ਕੁਮਾਰ ਅਤੇ ਸ੍ਰੀ ਨਿਰਮਲ ਸਿੰਘ ਨੂੰ ਸਨਮਾਨਿਤ ਕੀਤਾ ਜਾਵੇਗਾ। ਬਹਾਦਰੀ ਲਈ ਸ੍ਰੀ ਜਗਦੇਵ ਸਿੰਘ ਦਾ ਨਾਮ ਵੀ ਇਸ ਸੂਚੀ ‘ਚ ਸ਼ਾਮਲ ਹੈ।

 

ਸਾਹਿਤ ‘ਚ ਯੋਗਦਾਨ ਲਈ ਕਹਾਣੀਕਾਰ ਸ੍ਰੀ ਮੇਹਰ ਮਲਿਕ, ਸ੍ਰੀ ਬੇਅੰਤ ਸਿੰਘ ਬਾਜਵਾ, ਲੇਖਕ ਸ੍ਰੀ ਸੰਜੀਵ ਸੈਣੀ, ਸ੍ਰੀ ਬਾਜ ਸਿੰਘ, ਸ੍ਰੀਮਤੀ ਪ੍ਰੇਮਲਤਾ ਅਤੇ ਕਵੀ-ਲੇਖਕ ਡਾ. ਮੁਹੰਮਦ ਅੱਯੂਬ ਖਾਨ ਨੂੰ ਸਨਮਾਨ ਮਿਲੇਗਾ। ਕਲਾ ਖੇਤਰ ‘ਚ ਸ੍ਰੀਮਤੀ ਸਤਵੀਰ ਕੌਰ ਅਤੇ ਹੈਂਡ ਐਮਬਰਾਇਡਰੀ ਕਰਾਫਟ ਲਈ ਸ੍ਰੀਮਤੀ ਪਰਮਜੀਤ ਕੌਰ ਕਪੂਰ ਨੂੰ ਪ੍ਰਮਾਣ ਪੱਤਰ ਦਿੱਤਾ ਜਾਵੇਗਾ। ਮੈਡੀਕਲ ਅਤੇ ਕਿੱਤਾ ਖੇਤਰ ‘ਚੋਂ ਡਾ. ਪਰਮਿੰਦਰ ਸਿੰਘ, ਸ੍ਰੀ ਕਮਲਜੀਤ ਸਿੰਘ, ਸ੍ਰੀਮਤੀ ਕਾਂਤਾ ਅਤੇ ਸ੍ਰੀ ਅਸ਼ੋਕ ਕੁਮਾਰ ਚੁਣੇ ਗਏ ਹਨ।

 

ਸਾਇੰਸ ਤੇ ਤਕਨਾਲੋਜੀ ਦੇ ਖੇਤਰ ‘ਚ ਨਵੀਆਂ ਮਿਸਾਲਾਂ ਕਾਇਮ ਕਰਨ ਲਈ ਸ੍ਰੀ ਤਲਵਿੰਦਰ ਸਿੰਘ ਅਤੇ ਸ੍ਰੀ ਸੁਖਰਾਜ ਭੁੱਲਰ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਸ ਪਹਿਲਕਦਮੀ ਦਾ ਮਕਸਦ ਵੱਖ-ਵੱਖ ਖੇਤਰਾਂ ‘ਚ ਵਧੀਆ ਕੰਮ ਕਰਨ ਵਾਲੇ ਲੋਕਾਂ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣਾ ਹੈ।