Pages

Pages

ਨੰਗਲ ‘ਚ 14 ਸਾਲਾ ਨਾਬਾਲਗ ਨਾਲ ਕਥਿਤ ਜਬਰ-ਜ਼ਨਾਹ, 16 ਸਾਲਾ ਮੁੰਡਾ ਗ੍ਰਿਫਤਾਰ, ਮਾਮਲੇ ਦੀ ਵੀਡੀਓ ਵਾਇਰਲ।

ਜਲੰਧਰ/ ਨੰਗਲ, 15ਅਗਸਤ : Prime Punjab 

ਨੰਗਲ ਤੋਂ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇੱਥੇ ਇਕ ਔਰਤ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਕਿ ਉਸਦੀ 14-15 ਸਾਲ ਦੀ ਧੀ ਨਾਲ ਇਕ ਨੌਜਵਾਨ ਵੱਲੋਂ ਕਥਿਤ ਤੌਰ ‘ਤੇ ਜਬਰ-ਜ਼ਨਾਹ ਕੀਤਾ ਗਿਆ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਸ ਨੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ।

 

ਨੰਗਲ ਥਾਣੇ ਦੇ SHO ਇੰਸਪੈਕਟਰ ਦਾਨਿਸ਼ਵੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰਕੇ ਤੁਰੰਤ ਮੁਲਜ਼ਮ ਨੌਜਵਾਨ ਨੂੰ ਫੜ ਲਿਆ ਹੈ। ਕਾਬੂ ਕੀਤੇ ਗਏ ਲੜਕੇ ਦੀ ਉਮਰ ਕਰੀਬ 16 ਸਾਲ ਦੱਸੀ ਜਾ ਰਹੀ ਹੈ। ਪੁਲਸ ਨੇ ਉਸਦਾ ਮੋਬਾਈਲ ਵੀ ਆਪਣੇ ਕਬਜ਼ੇ ‘ਚ ਲੈ ਲਿਆ ਹੈ।

 

ਪੁਲਸ ਅਧਿਕਾਰੀ ਮੁਤਾਬਕ ਇਸ ਘਟਨਾ ਨਾਲ ਜੁੜੀ ਇਕ ਵੀਡੀਓ ਨੰਗਲ ਸਮੇਤ ਪੰਜਾਬ ਦੇ ਕਈ ਇਲਾਕਿਆਂ ‘ਚ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਾਈਬਰ ਕ੍ਰਾਈਮ ਸ਼ਾਖਾ ਨੂੰ ਵੀ ਜਾਂਚ ‘ਚ ਸ਼ਾਮਲ ਕਰ ਲਿਆ ਗਿਆ ਹੈ।

 

SHO ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਇਹ ਵੀਡੀਓ ਹੈ ਤਾਂ ਉਹ ਉਸਨੂੰ ਤੁਰੰਤ ਡਿਲੀਟ ਕਰ ਦੇਣ। ਵੀਡੀਓ ਨੂੰ ਅੱਗੇ ਸ਼ੇਅਰ ਕਰਨ ਵਾਲਿਆਂ ਖਿਲਾਫ ਸਾਈਬਰ ਕ੍ਰਾਈਮ ਐਕਟ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਸ ਮਾਮਲੇ ਦੀ ਹੋਰ ਡੂੰਘਾਈ ਨਾਲ ਜਾਂਚ ਕਰ ਰਹੀ ਹੈ।