ਜਲੰਧਰ, 16 ਅਗਸਤ : Prime Punjab
17 ਅਗਸਤ ਨੂੰ ਪੰਜਾਬ ਦੇ 11 ਜ਼ਿਲ੍ਹਿਆਂ ਦੇ ਸਾਰੇ ਸਕੂਲ ਬੰਦ ਰਹਿਣਗੇ। ਸਿੱਖਿਆ ਵਿਭਾਗ ਵੱਲੋਂ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮਾਨਸਾ, ਪਠਾਨਕੋਟ, ਪਟਿਆਲਾ, ਰੂਪਨਗਰ, ਮੋਹਾਲੀ ਅਤੇ ਐੱਸ. ਬੀ. ਐੱਸ. ਨਗਰ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਦੂਜੇ ਪਾਸੇ ਕਪੂਰਥਲਾ, ਮਾਲੇਰਕੋਟਲਾ, ਮੋਗਾ, ਫਾਜ਼ਿਲਕਾ ਅਤੇ ਫਤਿਹਗੜ੍ਹ ਸਾਹਿਬ ਦੇ ਸਕੂਲਾਂ ‘ਚ ਕੋਈ ਛੁੱਟੀ ਨਹੀਂ ਹੋਵੇਗੀ। ਇੱਥੇ ਪੜ੍ਹਾਈ ਆਮ ਵਾਂਗ ਚੱਲੇਗੀ। ਹਾਲਾਂਕਿ ਨਿੱਜੀ ਸਕੂਲ ਚਾਹੁਣ ਤਾਂ ਆਪਣੇ ਪੱਧਰ ‘ਤੇ ਛੁੱਟੀ ਦਾ ਐਲਾਨ ਕਰ ਸਕਦੇ ਹਨ।
ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਸੰਗਰੂਰ, ਤਰਨਤਾਰਨ ਅਤੇ ਸ਼੍ਰੀ ਮੁਕਤਸਰ ਸਾਹਿਬ ‘ਚ ਸਿਰਫ਼ ਆਜ਼ਾਦੀ ਦਿਹਾੜੇ ਦੇ ਸਮਾਗਮਾਂ ‘ਚ ਹਿੱਸਾ ਲੈਣ ਵਾਲੇ ਸਕੂਲਾਂ ਦੀ ਛੁੱਟੀ ਰਹੇਗੀ। ਬਾਕੀ ਸਾਰੇ ਸਕੂਲ ਆਮ ਦਿਨ ਵਾਂਗ ਖੁੱਲ੍ਹੇ ਰਹਿਣਗੇ।
ਅਧਿਕਾਰੀਆਂ ਨੇ ਕਿਹਾ ਕਿ ਨਿੱਜੀ ਸਕੂਲ ਆਪਣੀ ਸਹੂਲਤ ਅਨੁਸਾਰ ਛੁੱਟੀ ਦਾ ਫੈਸਲਾ ਲੈ ਸਕਦੇ ਹਨ। ਇਸ ਲਈ ਮਾਪਿਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸਕੂਲ ਜਾਣ ਤੋਂ ਪਹਿਲਾਂ ਆਪਣੇ ਸਕੂਲ ਨਾਲ ਸੰਪਰਕ ਕਰ ਲੈਣ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।