ਜਲੰਧਰ/ਮੋਗਾ, 17 ਅਗਸਤ : Prime Punjab
CIA ਸਟਾਫ਼ ਮੋਗਾ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਹਾਸ਼ਮਪੁਰਾ ਵਾਸੀ 25 ਸਾਲਾ ਪ੍ਰੇਮ ਮਸੀਹ ਨੂੰ 4 ਕਿੱਲੋ 500 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।
SSP ਮੋਗਾ ਸਰਤਾਜ ਸਿੰਘ ਚਾਹਲ ਅਨੁਸਾਰ 13 ਅਗਸਤ ਨੂੰ CIA ਟੀਮ ਬੱਧਨੀ ਕਲਾਂ ਇਲਾਕੇ ‘ਚ ਗਸ਼ਤ ਕਰ ਰਹੀ ਸੀ। ਮੁਖਬਰ ਦੀ ਸੂਚਨਾ ‘ਤੇ ਪੁਰਾਣੇ ਪੁਲ ਨਹਿਰ ਬੱਧਨੀ ਕਲਾਂ ਨੇੜੇ ਘੇਰਾਬੰਦੀ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਸ ਦੇ ਕੋਲੋਂ ਪਾਰਦਰਸ਼ੀ ਲਿਫਾਫੇ ‘ਚ ਹੈਰੋਇਨ ਬਰਾਮਦ ਹੋਈ।
ਪੁਲਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਬੱਧਨੀ ਕਲਾਂ ‘ਚ FIR ਨੰਬਰ 168 ਮਿਤੀ 13.08.2026, NDPS ਐਕਟ ਦੀ ਧਾਰਾ 21/61/85 ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮ ਨੂੰ ਅਦਾਲਤ ‘ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ।
ਪੁਲਸ ਹੁਣ ਮੁਲਜ਼ਮ ਤੋਂ ਪੁੱਛਗਿੱਛ ਕਰਕੇ ਹੈਰੋਇਨ ਦੇ ਸਰੋਤ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਤਾ ਲਗਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।