ਜਲੰਧਰ, 17ਅਗਸਤ : Prime Punjab
ਜਲੰਧਰ ‘ਚ ਕਰਤਾਰ ਬੱਸ ਦੀ ਲਪੇਟ ‘ਚ ਆਉਣ ਕਾਰਨ ਜ਼ੋਮੈਟੋ ਡਿਲਿਵਰੀ ਬੋਏ ਦੀ ਹੋਈ ਮੌਤ ਦੇ ਮਾਮਲੇ ‘ਚ ਭਾਜਪਾ ਨੇ ਸਖ਼ਤ ਰਵੱਈਆ ਅਪਣਾਇਆ ਹੈ। ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ‘ਚ ਭਾਜਪਾ ਵਫ਼ਦ ਨੇ ਅੱਜ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਸੁਧਾਰਨ ਦੀ ਮੰਗ ਪੱਤਰ ਸੌਂਪਿਆ। ਇਸ ਮੌਕੇ ਸਾਬਕਾ ਵਿਧਾਇਕ ਕੇ. ਡੀ. ਭੰਡਾਰੀ, ਕੌਂਸਲਰ ਗੁਰਦੀਪ ਫੌਜੀ, ਰਵੀ ਕੁਮਾਰ ਅਤੇ ਹੋਰ ਆਗੂ ਮੌਜੂਦ ਸਨ।
ਭਾਜਪਾ ਆਗੂਆਂ ਨੇ ਨੋ-ਐਂਟਰੀ ਜ਼ੋਨਾਂ ‘ਚ ਹੈਵੀ ਵਾਹਨਾਂ, ਟਰੱਕਾਂ ਅਤੇ ਕਮਰਸ਼ੀਅਲ ਬੱਸਾਂ ਦੀ ਐਂਟਰੀ ‘ਤੇ ਸਖ਼ਤ ਪਾਬੰਦੀ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਚੌਕਾਂ ‘ਤੇ ਲੱਗੇ ਸੀਸੀਟੀਵੀ ਰਾਹੀਂ ਨਿਗਰਾਨੀ ਤੇਜ਼ ਕੀਤੀ ਜਾਵੇ ਅਤੇ ਨਿਯਮ ਤੋੜਨ ਵਾਲਿਆਂ ਖ਼ਿਲਾਫ਼ ਤੁਰੰਤ ਕਾਰਵਾਈ ਹੋਵੇ। ਅਸ਼ੋਕ ਸਰੀਨ ਨੇ ਕਿਹਾ ਕਿ ਕਮਰਸ਼ੀਅਲ ਬੱਸਾਂ ਦੇ ਰੂਟ, ਸਮਾਂ ਅਤੇ ਨੋ-ਐਂਟਰੀ ਜ਼ੋਨ ਸਬੰਧੀ ਅਧਿਕਾਰਤ ਹੁਕਮ ਜਾਰੀ ਕੀਤੇ ਜਾਣ।
ਕੇ. ਡੀ. ਭੰਡਾਰੀ ਨੇ ਕਰਤਾਰ ਬੱਸ ਹਾਦਸੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਡਿਲਿਵਰੀ ਬੋਏ, ਆਟੋ ਅਤੇ ਦੋਪਹੀਆ ਚਾਲਕਾਂ ਦੀ ਸੁਰੱਖਿਆ ਲਈ ਟ੍ਰੈਫਿਕ ਨਿਯਮਾਂ ਨੂੰ ਕਾਗਜ਼ਾਂ ‘ਤੇ ਨਾ ਰੱਖ ਕੇ ਜ਼ਮੀਨੀ ਪੱਧਰ ‘ਤੇ ਲਾਗੂ ਕੀਤਾ ਜਾਵੇ। ਭਾਜਪਾ ਨੇ ਕਿਹਾ ਕਿ ਇਹ ਮਾਮਲਾ ਸਿਰਫ਼ ਇਕ ਵਰਗ ਦਾ ਨਹੀਂ, ਸਗੋਂ ਹਰ ਜਲੰਧਰ ਵਾਸੀ ਦੀ ਸੁਰੱਖਿਆ ਨਾਲ ਜੁੜਿਆ ਹੈ।
ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਭਰੋਸਾ ਦਿੱਤਾ ਕਿ ਹਾਲੇ ਨੋ-ਐਂਟਰੀ ਦੇ ਨਿਯਮ ਸਿਰਫ਼ ਟਰੱਕਾਂ ਅਤੇ ਹੈਵੀ ਵਾਹਨਾਂ ‘ਤੇ ਲਾਗੂ ਹਨ, ਬੱਸਾਂ ਲਈ ਸਪੱਸ਼ਟ ਗਾਈਡਲਾਈਨ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਬਾਅਦ ਡਿਪਟੀ ਕਮਿਸ਼ਨਰ, ਨਗਰ ਨਿਗਮ ਅਤੇ ਸਬੰਧਤ ਵਿਭਾਗਾਂ ਨਾਲ ਗੱਲ ਹੋ ਚੁੱਕੀ ਹੈ ਅਤੇ ਜਲਦੀ ਹੀ ਬੱਸਾਂ ਲਈ ਨਵੇਂ ਨਿਯਮ ਬਣਾ ਕੇ ਲਾਗੂ ਕੀਤੇ ਜਾਣਗੇ।



More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।