ਚੰਡੀਗੜ੍ਹ, 18ਅਗਸਤ : Prime Punjab
ਪੰਜਾਬ ਸਰਕਾਰ ਨੇ ਬੁੱਧਵਾਰ 26 ਅਗਸਤ ਨੂੰ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ‘ਪੈਗੰਬਰ ਮੁਹੰਮਦ ਸਾਹਿਬ’ ਦੇ ਜਨਮ ਦਿਨ ਦੇ ਮੌਕੇ ‘ਤੇ ਦਿੱਤੀ ਗਈ ਹੈ। ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਧਿਆਨ ਦੇਣ ਵਾਲੀ ਗੱਲ ਇਹ ਹੈ ਕਿ 26 ਅਗਸਤ ਨੂੰ ਗਜ਼ਟਿਡ ਛੁੱਟੀ ਨਹੀਂ ਹੈ। ਇਹ ਸਿਰਫ਼ ਰਾਖਵੀਂ ਛੁੱਟੀ ਹੈ। ਇਸ ਕਰਕੇ ਇਸ ਦਿਨ ਸਕੂਲ, ਕਾਲਜ, ਬੈਂਕ ਅਤੇ ਦੁਕਾਨਾਂ ਆਮ ਵਾਂਗ ਖੁੱਲ੍ਹੀਆਂ ਰਹਿਣਗੀਆਂ। ਸਿਰਫ਼ ਜੋ ਸਰਕਾਰੀ ਮੁਲਾਜ਼ਮ ਛੁੱਟੀ ਲੈਣਾ ਚਾਹੁਣ, ਉਹ ਲੈ ਸਕਦੇ ਹਨ।
ਪੰਜਾਬ ਸਰਕਾਰ ਨੇ ਇਸ ਸਾਲ ਸਰਕਾਰੀ ਮੁਲਾਜ਼ਮਾਂ ਲਈ ਕੁੱਲ 27 ਰਾਖਵੀਆਂ ਛੁੱਟੀਆਂ ਦਾ ਪ੍ਰਬੰਧ ਕੀਤਾ ਹੈ। ਇਨ੍ਹਾਂ 27 ‘ਚੋਂ ਕੋਈ ਵੀ ਮੁਲਾਜ਼ਮ ਸਾਲ ‘ਚ 2 ਰਾਖਵੀਆਂ ਛੁੱਟੀਆਂ ਚੁਣ ਸਕਦਾ ਹੈ। 26 ਅਗਸਤ ਵੀ ਇਸੇ ਸੂਚੀ ‘ਚ ਸ਼ਾਮਲ ਹੈ।
ਭਾਵੇਂ ਸਰਕਾਰੀ ਦਫ਼ਤਰਾਂ ‘ਚ ਕੁਝ ਮੁਲਾਜ਼ਮ ਛੁੱਟੀ ‘ਤੇ ਹੋ ਸਕਦੇ ਹਨ, ਪਰ ਆਮ ਜਨਜੀਵਨ ‘ਤੇ ਕੋਈ ਅਸਰ ਨਹੀਂ ਪਵੇਗਾ। ਬਾਜ਼ਾਰ ਅਤੇ ਹੋਰ ਸੰਸਥਾਵਾਂ ਆਮ ਦਿਨਾਂ ਵਾਂਗ ਚੱਲਣਗੀਆਂ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।