ਜਲੰਧਰ, 19ਅਗਸਤ : Prime Punjab
ਸੰਤ ਬਾਬਾ ਬਲਬੀਰ ਸਿੰਘ ਜੀ ਸੀਚੇਵਾਲ ਦੇ ਉਪਰਾਲੇ ਨਾਲ ਥਾਣਾ ਲੋਹੀਆਂ ਅਧੀਨ ਪੈਂਦੇ ਪਿੰਡ ਮਹਿਰਾਜਵਾਲਾ, ਜਲੰਧਰ ਦਿਹਾਤੀ ਵਿਖੇ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਮਕਸਦ ਆਮ ਲੋਕਾਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾ ਕੇ ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨਾ ਸੀ। ਪ੍ਰੋਗਰਾਮ ‘ਚ ਪਿੰਡ ਵਾਸੀਆਂ ਅਤੇ ਨੌਜਵਾਨਾਂ ਸਮੇਤ ਕਰੀਬ 350 ਲੋਕਾਂ ਨੇ ਸ਼ਿਰਕਤ ਕੀਤੀ।
ਇਸ ਮੌਕੇ ਸ. ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ., ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ, ਸ. ਸਰਵਣ ਸਿੰਘ ਬੱਲ, ਉਪ ਪੁਲਿਸ ਕਪਤਾਨ ਸਬ-ਡਵੀਜ਼ਨ ਸ਼ਾਹਕੋਟ, ਬਾਬਾ ਪਰਗਟ ਨਾਥ ਜੀ ਹਰੀਪੁਰ ਅਤੇ ਸੰਤ ਅਮਰੀਕ ਸਿੰਘ ਜੀ ਖੁਖਰੈਣ ਸਮੇਤ ਹੋਰ ਪਤਵੰਤੇ ਸ਼ਖਸੀਅਤਾਂ ਹਾਜ਼ਰ ਸਨ। ਜਲੰਧਰ ਦਿਹਾਤੀ ਪੁਲਿਸ ਨੇ ਸੰਤ ਬਾਬਾ ਬਲਬੀਰ ਸਿੰਘ ਜੀ ਦੇ ਲੋਕਾਂ ਨੂੰ ਜਾਗਰੂਕ ਕਰਨ ਦੇ ਉਪਰਾਲਿਆਂ ਦੀ ਵਿਸ਼ੇਸ਼ ਸ਼ਲਾਘਾ ਕੀਤੀ।
ਸੰਬੋਧਨ ਕਰਦਿਆਂ ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਲਈ ਪੁਲਿਸ, ਪ੍ਰਸ਼ਾਸਨ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਦੇ ਸਾਂਝੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਸਿੱਖਿਆ ਵੱਲ ਧਿਆਨ ਦੇਣ ਅਤੇ ਸਿਹਤਮੰਦ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ।
ਐਸ.ਐਸ.ਪੀ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਜਾਂ ਨਸ਼ਿਆਂ ਨਾਲ ਸਬੰਧਤ ਕਿਸੇ ਵੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਮੁਲਜ਼ਮਾਂ ਖਿਲਾਫ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ। ਪਿੰਡ ਮਹਿਰਾਜਵਾਲਾ ਦੇ ਵਾਸੀਆਂ ਅਤੇ ਨੌਜਵਾਨਾਂ ਨੇ ਨਸ਼ਿਆਂ ਖਿਲਾਫ ਲੜਾਈ ‘ਚ ਪੁਲਿਸ ਅਤੇ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।