Pages

Pages

1984 ਸਿੱਖ ਦੰਗਿਆਂ ਦੇ ਦੋਸ਼ੀ ਸਾਬਕਾ ਕਾਂਗਰਸੀ ਸਾਂਸਦ ਸੱਜਣ ਕੁਮਾਰ ਦੀ ਹੋਈ ਮੌਤ।

ਜਲੰਧਰ, 20 ਅਗਸਤ : Prime Punjab 

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਅਤੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਦੇ ਦਿਹਾਂਤ ਦੀ ਖ਼ਬਰ ਸਾਹਮਣੇ ਆਈ ਹੈ। ANI ਦੇ ਸੂਤਰਾਂ ਮੁਤਾਬਕ ਉਨ੍ਹਾਂ ਨੂੰ ਸਿਹਤ ਖਰਾਬ ਹੋਣ ਕਾਰਨ ਦਿੱਲੀ ਦੇ ਸਫਦਰਜੰਗ ਹਸਪਤਾਲ ਲਿਆਂਦਾ ਗਿਆ ਸੀ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

 

ਸੂਤਰਾਂ ਅਨੁਸਾਰ ਸੱਜਣ ਕੁਮਾਰ ਨੇ ਆਪਣੀ ਪਤਨੀ ਦੀ ਬਿਮਾਰੀ ਦੇ ਹਵਾਲੇ ਨਾਲ ਪੈਰੋਲ ਦੀ ਅਰਜ਼ੀ ਲਗਾਈ ਸੀ, ਜਿਸ ‘ਤੇ ਅੱਜ ਅਦਾਲਤ ‘ਚ ਸੁਣਵਾਈ ਹੋਣੀ ਸੀ। ਸੁਣਵਾਈ ਤੋਂ ਪਹਿਲਾਂ ਹੀ ਉਨ੍ਹਾਂ ਦੀ ਮੌਤ ਦੀ ਖ਼ਬਰ ਆ ਗਈ।

 

ਸੱਜਣ ਕੁਮਾਰ 1984 ਦੇ ਸਿੱਖ ਦੰਗਿਆਂ ਨਾਲ ਸਬੰਧਤ ਮਾਮਲਿਆਂ ‘ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਤਿਹਾੜ ਜੇਲ੍ਹ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਨ। ਦਿੱਲੀ ਹਾਈ ਕੋਰਟ ਨੇ 17 ਦਸੰਬਰ 2018 ਨੂੰ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

 

ਸੱਜਣ ਕੁਮਾਰ ਦੀ ਮੌਤ ਦੀ ਖ਼ਬਰ ਤੋਂ ਬਾਅਦ ਰਾਜਨੀਤਿਕ ਗਲਿਆਰਿਆਂ ‘ਚ ਚਰਚਾ ਤੇਜ਼ ਹੈ। ਪਰਿਵਾਰ ਜਾਂ ਜੇਲ੍ਹ ਪ੍ਰਸ਼ਾਸਨ ਵੱਲੋਂ ਅਧਿਕਾਰਤ ਬਿਆਨ ਜਾਰੀ ਕੀਤਾ ਗਿਆ। ਪ੍ਰਸ਼ਾਸਨ ਵੱਲੋਂ ਅਧਿਕਾਰਤ ਪੁਸ਼ਟੀ ਆਉਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਕੀਤੀ ਗਈ।