ਅੰਮ੍ਰਿਤਸਰ, 20 ਅਗਸਤ : Prime Punjab
ਅੰਮ੍ਰਿਤਸਰ ‘ਚ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ‘ਤੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਕੋਲ ਪਾਰਕਿੰਗ ‘ਚ ਖੜ੍ਹੀਆਂ SGPC ਦੀਆਂ ਕਾਰ ਸੇਵਾ ਵਾਲੀਆਂ ਬੱਸਾਂ ਦੀ ਬੀਤੀ ਰਾਤ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਭੰਨਤੋੜ ਕਰ ਦਿੱਤੀ ਗਈ।
ਜਾਣਕਾਰੀ ਅਨੁਸਾਰ SGPC ਵੱਲੋਂ ਸੰਗਤਾਂ ਨੂੰ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਵਾਉਣ ਲਈ ਇਹ ਬੱਸਾਂ ਚਲਾਈਆਂ ਜਾਂਦੀਆਂ ਹਨ। ਅੱਜ ਜਬਲਪੁਰ ਤੋਂ ਆਈ ਸੰਗਤ ਨੂੰ ਇਨ੍ਹਾਂ ਬੱਸਾਂ ਰਾਹੀਂ ਗੁਰਧਾਮਾਂ ਦੀ ਯਾਤਰਾ ਕਰਵਾਉਣੀ ਸੀ।
ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਬੱਸਾਂ ‘ਤੇ ਗੋਲੀਆਂ ਚਲਾਉਣ ਦਾ ਵੀ ਸ਼ੱਕ ਜਤਾਇਆ ਜਾ ਰਿਹਾ ਹੈ। ਇਸ ਘਟਨਾ ਨੇ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਘਟਨਾ ਦੀ ਸੂਚਨਾ ਮਿਲਦਿਆਂ ਹੀ SGPC ਨੇ ਤੁਰੰਤ ਪੁਲਿਸ ਨੂੰ ਇਤਲਾਹ ਦਿੱਤੀ। ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਆਸ-ਪਾਸ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਦੀ ਪਛਾਣ ਕੀਤੀ ਜਾ ਸਕੇ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।