ਚੰਡੀਗੜ੍ਹ, 21 ਅਗਸਤ : Prime Punjab
ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਦੌਰਾਨ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਚੰਡੀਗੜ੍ਹ ਸਥਿਤ ਭਾਜਪਾ ਦੇ ਸੂਬਾ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈ-ਮੇਲ ਮਿਲੀ ਹੈ। ਈ-ਮੇਲ ‘ਚ 21 ਅਗਸਤ ਨੂੰ ਪੰਜਾਬ ਬੰਦ ਲਾਜ਼ਮੀ ਕਰਨ ਦੀ ਮੰਗ ਕੀਤੀ ਗਈ ਹੈ।
ਧਮਕੀ ਭਰੀ ਈ-ਮੇਲ ‘ਚ ਕਿਹਾ ਗਿਆ ਹੈ ਕਿ ਜੇਕਰ 21 ਅਗਸਤ ਨੂੰ ਪੰਜਾਬ ਬੰਦ ਨਾ ਕੀਤਾ ਗਿਆ ਤਾਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ‘ਚ ਬੰਬ ਧਮਾਕੇ ਕੀਤੇ ਜਾਣਗੇ। ਇਸ ਤੋਂ ਇਲਾਵਾ 31 ਅਗਸਤ ਨੂੰ ਸਕੂਲ ਬੰਦ ਰੱਖਣ ਅਤੇ ਇੱਕ ਖਾਲਿਸਤਾਨੀ ਹਮਲੇ ਨਾਲ ਸਬੰਧਤ ਵਿਅਕਤੀ ਦੀ ਯਾਦ ਮਨਾਉਣ ਦੀ ਗੱਲ ਵੀ ਕਹੀ ਗਈ ਹੈ। ਈ-ਮੇਲ ‘ਚ ਡੀਜੀਪੀ ਗੌਰਵ ਯਾਦਵ ਬਾਰੇ ਵੀ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ ਹਨ।
ਈ-ਮੇਲ ਦੇ ਅਖ਼ੀਰ ‘ਚ ਖਾਲਿਸਤਾਨ ਪੱਖੀ ਨਾਅਰੇ ਅਤੇ ਬੱਬਰ ਖਾਲਸਾ ਵਰਗੇ ਸੰਗਠਨਾਂ ਦਾ ਹਵਾਲਾ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਹੋਰ ਚੌਕਸ ਹੋ ਗਈਆਂ ਹਨ। ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਇਹ ਈ-ਮੇਲ ਅਸਲ ‘ਚ ਕਿਸੇ ਸੰਗਠਨ ਨੇ ਭੇਜੀ ਹੈ ਜਾਂ ਇਹ ਸਿਰਫ਼ ਅਫਵਾਹ ਫੈਲਾਉਣ ਦੀ ਕੋਸ਼ਿਸ਼ ਹੈ।
ਮਾਮਲਾ ਸਾਹਮਣੇ ਆਉਂਦਿਆਂ ਹੀ ਚੰਡੀਗੜ੍ਹ ਪੁਲਿਸ ਅਤੇ ਪੰਜਾਬ ਪੁਲਿਸ ਦੀਆਂ ਸਾਈਬਰ ਅਤੇ ਇੰਟੈਲੀਜੈਂਸ ਟੀਮਾਂ ਈ-ਮੇਲ ਦੇ ਸਰੋਤ ਦਾ ਪਤਾ ਲਗਾਉਣ ‘ਚ ਜੁਟ ਗਈਆਂ ਹਨ। ਭਾਜਪਾ ਦਫ਼ਤਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। *ਅਹਿਮ ਜਾਣਕਾਰੀ:* ਇਹ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਪੰਜਾਬ ਦੇ ਸਕੂਲਾਂ ਅਤੇ ਹਾਈਕੋਰਟ ਨੂੰ ਇਸੇ ਤਰ੍ਹਾਂ ਦੀਆਂ ਫਰਜ਼ੀ ਧਮਕੀ ਭਰੀਆਂ ਈ-ਮੇਲਾਂ ਮਿਲ ਚੁੱਕੀਆਂ ਹਨ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।