Pages

Pages

ਜਲੰਧਰ ‘ਚ ਨਸ਼ੀਲੇ ਕੈਪਸੂਲਾਂ ਦੀ ਵਿਕਰੀ ਦੀ ਵਾਇਰਲ ਵੀਡੀਓ ਦਾ ਪੁਲਿਸ ਨੇ ਲਿਆ ਨੋਟਿਸ, ACP ਵੈਸਟ ਨੇ ਕਿਹਾ – ਜਾਂਚ ਸ਼ੁਰੂ।

ਜਲੰਧਰ, 22 ਅਗਸਤ : Prime Punjab 

ਜਲੰਧਰ ਦੇ ਬਾਬੂ ਜਗਜੀਵਨ ਰਾਮ ਚੌਕ ਨੇੜੇ ਨਸ਼ੀਲੇ ਕੈਪਸੂਲਾਂ ਦੀ ਵਿਕਰੀ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ‘ਚ ਲਗਾਏ ਗਏ ਦੋਸ਼ਾਂ ਦਾ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਗੰਭੀਰ ਨੋਟਿਸ ਲਿਆ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ਵੈਸਟ, ਜਲੰਧਰ ਨੇ ਦੱਸਿਆ ਕਿ ਮਾਮਲਾ ਪੁਲਿਸ ਦੇ ਧਿਆਨ ‘ਚ ਆ ਗਿਆ ਹੈ ਅਤੇ ਇਸ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਵੀਡੀਓ ‘ਚ ਲਗਾਏ ਗਏ ਦੋਸ਼ਾਂ ਦੀ ਸੱਚਾਈ ਦੀ ਪੁਸ਼ਟੀ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 

ਪੁਲਿਸ ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ ਹਨ ਕਿ ਮੌਕੇ ਦੀ ਤਸਦੀਕ ਕੀਤੀ ਜਾਵੇ ਅਤੇ ਜੇਕਰ ਕੋਈ ਗੈਰ-ਕਾਨੂੰਨੀ ਗਤੀਵਿਧੀ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਕਮਿਸ਼ਨਰੇਟ ਪੁਲਿਸ ਨੇ ਕਿਹਾ ਕਿ ਉਹ ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਵਚਨਬੱਧ ਹੈ।

 

ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਕੋਲ ਨਸ਼ਿਆਂ ਦੀ ਵਿਕਰੀ ਸਬੰਧੀ ਕੋਈ ਪੁਖਤਾ ਜਾਣਕਾਰੀ ਹੈ ਤਾਂ ਪੁਲਿਸ ਨਾਲ ਸਾਂਝੀ ਕਰਨ ਅਤੇ ਬਿਨਾਂ ਤਸਦੀਕ ਤੋਂ ਸੋਸ਼ਲ ਮੀਡੀਆ ‘ਤੇ ਅਫਵਾਹਾਂ ਨਾ ਫੈਲਾਉਣ।