ਜਲੰਧਰ, 23 ਅਗਸਤ : Prime Punjab
ਜਲੰਧਰ ਦੇ ਪਿੰਡ ਰੰਧਾਵਾ ਮਸੰਦਾ ‘ਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਥੇ 70 ਸਾਲਾ ਬਜ਼ੁਰਗ ਰਾਮ ਪ੍ਰਕਾਸ਼ ਪੁੱਤਰ ਨਾਵਾਂ ਰਾਮ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕਾਤਲਾਂ ਨੇ ਕਤਲ ਤੋਂ ਬਾਅਦ ਸਬੂਤ ਮਿਟਾਉਣ ਲਈ ਲਾਸ਼ ਨੂੰ ਸਾੜਨ ਦੀ ਵੀ ਕੋਸ਼ਿਸ਼ ਕੀਤੀ।
ਪਰਿਵਾਰਕ ਮੈਂਬਰ ਗੁਰਪ੍ਰੀਤ ਮਾਹੀ ਨੇ ਦੱਸਿਆ ਕਿ ਰਾਮ ਪ੍ਰਕਾਸ਼ ਸ਼ਨੀਵਾਰ ਸ਼ਾਮ ਕਰੀਬ 6 ਵਜੇ ਘਰੋਂ ਬਾਹਰ ਗਏ ਸਨ। ਦੇਰ ਰਾਤ ਤੱਕ ਵਾਪਸ ਨਾ ਆਉਣ ‘ਤੇ ਪਰਿਵਾਰ ਨੇ ਉਨ੍ਹਾਂ ਦੀ ਭਾਲ ਸ਼ੁਰੂ ਕੀਤੀ, ਪਰ ਕੋਈ ਪਤਾ ਨਾ ਲੱਗਣ ‘ਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ।
ਐਤਵਾਰ ਸਵੇਰੇ ਪਿੰਡ ਦੀ ਕ੍ਰਿਕਟ ਗਰਾਊਂਡ ਨੇੜੇ ਬਜ਼ੁਰਗ ਦੀ ਲਾਸ਼ ਮਿਲੀ। ਲਾਸ਼ ਕੋਲ ਹੀ ਉਨ੍ਹਾਂ ਦਾ ਸਾਈਕਲ ਵੀ ਪਿਆ ਸੀ। ਬਜ਼ੁਰਗ ਦੇ ਚਿਹਰੇ ‘ਤੇ ਪੱਥਰ ਨਾਲ ਵਾਰ ਕੀਤੇ ਗਏ ਸਨ ਅਤੇ ਸਰੀਰ ‘ਤੇ ਕਈ ਥਾਵਾਂ ‘ਤੇ ਸੱਟਾਂ ਦੇ ਨਿਸ਼ਾਨ ਸਨ। ਸੂਚਨਾ ਮਿਲਦੇ ਹੀ ਥਾਣਾ ਮਕਸੂਦਾਂ ਦੀ ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚੀ।
ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ‘ਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਐਸਐਚਓ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ, ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।



More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।