ਜਲੰਧਰ, 23 ਅਗਸਤ : Prime Punjab
ਜਲੰਧਰ-ਨਕੋਦਰ ਸੜਕ ‘ਤੇ ਅਵਾਰਾ ਪਸ਼ੂਆਂ ਦੀ ਸਮੱਸਿਆ ਨੇ ਇੱਕ ਵਾਰ ਫਿਰ ਦੋ ਪਰਿਵਾਰਾਂ ਨੂੰ ਡੂੰਘਾ ਸਦਮਾ ਦਿੱਤਾ ਹੈ। ਸ਼ੁੱਕਰਵਾਰ ਨੂੰ ਵਾਪਰੇ ਭਿਆਨਕ ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਜਾਨ ਚਲੀ ਗਈ। ਮੋਟਰਸਾਈਕਲ ‘ਤੇ ਜਲੰਧਰ ਤੋਂ ਘਰ ਪਰਤ ਰਹੇ ਨੌਜਵਾਨਾਂ ਦੀ ਬਾਈਕ ਅਚਾਨਕ ਸੜਕ ‘ਤੇ ਆਏ ਅਵਾਰਾ ਪਸ਼ੂ ਨਾਲ ਜਾ ਟਕਰਾਈ।
ਦੱਸਿਆ ਜਾ ਰਿਹਾ ਹੈ ਕਿ ਟੱਕਰ ਇੰਨੀ ਜ਼ੋਰਦਾਰ ਸੀ ਕਿ ਦੋਵੇਂ ਨੌਜਵਾਨ ਸੜਕ ‘ਤੇ ਡਿੱਗ ਪਏ ਅਤੇ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।
ਸਿਟੀ ਥਾਣਾ ਨਕੋਦਰ ਦੇ ਮੁਖੀ ਹਰਮਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ 19 ਸਾਲਾ ਪਾਰਸ ਉਰਫ ਮੰਨੀ ਪੁੱਤਰ ਸ਼ਿੰਦਾ ਸਿੰਘ ਵਾਸੀ ਪਿੰਡ ਝੁੱਗੇ ਕਿਸ਼ੋਰ ਸਿੰਘ ਅਤੇ 18 ਸਾਲਾ ਗੁਰਵਿੰਦਰ ਸਿੰਘ ਉਰਫ ਬੱਬੂ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਸਾਹਨ ਕੇ ਵਜੋਂ ਹੋਈ ਹੈ। ਦੋਵੇਂ ਥਾਣਾ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਦੇ ਰਹਿਣ ਵਾਲੇ ਸਨ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।