ਅੰਮ੍ਰਿਤਸਰ, 24 ਅਗਸਤ : Prime Punjab
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ 3 ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਦੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਕਾਰਵਾਈ ਦੌਰਾਨ 5 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 9 ਨਜਾਇਜ਼ ਪਿਸਤੌਲ ਅਤੇ 6.311 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਵਿਦੇਸ਼ਾਂ ‘ਚ ਬੈਠੇ ਹੈਂਡਲਰਾਂ ਦੇ ਸੰਪਰਕ ‘ਚ ਸਨ। ਉਹ ਵਿਦੇਸ਼ਾਂ ਤੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਿਆਂ ਦੀ ਖੇਪ ਮੰਗਵਾਉਂਦੇ ਸਨ ਅਤੇ ਉਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਗੇ ਸਪਲਾਈ ਕਰਦੇ ਸਨ।
ਇਸ ਸਬੰਧੀ ਥਾਣਾ ਛਾਉਣੀ ਅਤੇ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ 3 ਵੱਖ-ਵੱਖ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਇਸ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਪਛਾਣ ਕਰਨ ਅਤੇ ਹੋਰ ਸ਼ਾਮਲ ਵਿਅਕਤੀਆਂ ਨੂੰ ਕਾਬੂ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਪੰਜਾਬ ਪੁਲਿਸ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।