ਅਮਰੀਕਾ, 24 ਅਗਸਤ : Prime Punjab
ਅਮਰੀਕਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਨੂੰ ਬੇਰਹਿਮੀ ਨਾਲ ਮਾਰ ਦਿੱਤਾ ਗਿਆ। ਇਹ ਮੰਦਭਾਗੀ ਘਟਨਾ ਨਿਊਯਾਰਕ ਸਿਟੀ ‘ਚ ਵਾਪਰੀ ਜਿੱਥੇ ਕਪੂਰਥਲਾ ਦੇ ਬੇਗੋਵਾਲ (ਪਿੰਡ ਜੱਬੋਵਾਲ) ਦੇ 28 ਸਾਲਾ ਗੁਰਦੀਪ ਸਿੰਘ ਦੀ ਇੱਕ ਲੁਟੇਰੇ ਨੇ ਗੋਲੀ ਮਾਰ ਕੇ ਜਾਨ ਲੈ ਲਈ।
ਦੱਸਿਆ ਜਾ ਰਿਹਾ ਹੈ ਕਿ ਗੁਰਦੀਪ ਰਾਤ ਸਮੇਂ ਪੀਜ਼ਾ ਡਿਲੀਵਰ ਕਰਨ ਗਿਆ ਸੀ, ਜਦੋਂ ਰਿਚਮੰਡ ਸਟਰੀਟ ‘ਤੇ ਇੱਕ ਹਥਿਆਰਬੰਦ ਵਿਅਕਤੀ ਨੇ ਉਸਨੂੰ ਨਿਸ਼ਾਨਾ ਬਣਾਇਆ। ਮੌਕੇ ‘ਤੇ ਹੀ ਉਸਦੀ ਮੌਤ ਹੋ ਗਈ। ਪਰਿਵਾਰ ਦਾ ਕਹਿਣਾ ਹੈ ਕਿ ਇਹ ਲੁੱਟ ਦੀ ਵਾਰਦਾਤ ਹੈ।
ਮ੍ਰਿਤਕ ਦੇ ਪਿਤਾ ਪਿਆਰਾ ਲਾਲ ਨੇ ਦੱਸਿਆ ਕਿ ਉਨ੍ਹਾਂ ਨੇ 13 ਸਾਲ ਪਹਿਲਾਂ ਕਰਜ਼ਾ ਲੈ ਕੇ ਪੁੱਤ ਨੂੰ ਚੰਗੇ ਭਵਿੱਖ ਲਈ ਅਮਰੀਕਾ ਭੇਜਿਆ ਸੀ। ਗੁਰਦੀਪ ਅਣਵਿਆਹਿਆ ਸੀ ਅਤੇ ਪਰਿਵਾਰ ਪੰਜਾਬ ‘ਚ ਡੀਜੇ ਦਾ ਕੰਮ ਕਰਦਾ ਹੈ। ਪੁੱਤ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਪਰਿਵਾਰ ਨੇ ਸਰਕਾਰ ਤੋਂ ਮਦਦ ਦੀ ਗੁਹਾਰ ਲਾਈ ਹੈ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।