ਅੰਮ੍ਰਿਤਸਰ, 24 ਅਗਸਤ : Prime Punjab
ਅੰਮ੍ਰਿਤਸਰ ਦੇ ਪਿੰਡ ਕੋਹਾਲੀ ਵਿਖੇ ਬਾਬਾ ਮੀਰਾ ਪਾਤਸ਼ਾਹ ਦੀ ਦਰਗਾਹ ‘ਤੇ ਲੱਗੇ ਸੱਭਿਆਚਾਰਕ ਮੇਲੇ ਤੋਂ ਬਾਅਦ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਮੇਲੇ ਦੀ ਸਮਾਪਤੀ ਤੋਂ ਬਾਅਦ ਟੈਂਟ ਉਤਾਰ ਰਹੇ ਦੋ ਮਜ਼ਦੂਰਾਂ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਕੇ ‘ਤੇ ਹੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਜੋਗਿੰਦਰ ਟੈਂਟ ਹਾਊਸ ਲੋਪੋਕੇ ਦੇ ਦੋ ਕਰਿੰਦੇ ਲੋਹੇ ਦੀ ਪੌੜੀ ‘ਤੇ ਚੜ੍ਹ ਕੇ ਟੈਂਟ ਦਾ ਸਮਾਨ ਲਾਹ ਰਹੇ ਸਨ। ਇਸ ਦੌਰਾਨ ਪੌੜੀ ਉੱਪਰੋਂ ਲੰਘ ਰਹੀਆਂ ਹਾਈ ਵੋਲਟੇਜ ਤਾਰਾਂ ਨੂੰ ਛੂਹ ਗਈ, ਜਿਸ ਨਾਲ ਪੂਰੀ ਪੌੜੀ ‘ਚ ਕਰੰਟ ਫੈਲ ਗਿਆ ਅਤੇ ਦੋਵੇਂ ਨੌਜਵਾਨ ਬੁਰੀ ਤਰ੍ਹਾਂ ਝੁਲਸ ਗਏ।
ਮ੍ਰਿਤਕਾਂ ਦੀ ਪਛਾਣ ਗੋਰਾ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਸ਼ਹੂਰਾ ਅਤੇ ਸੋਨੂੰ ਸਿੰਘ ਵਾਸੀ ਠੱਠੀ ਵਜੋਂ ਹੋਈ ਹੈ। ਦੋਵੇਂ ਗਰੀਬ ਪਰਿਵਾਰਾਂ ਨਾਲ ਸਬੰਧਤ ਸਨ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਸੋਗ ਦੀ ਲਹਿਰ ਹੈ ਅਤੇ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।