ਜਲੰਧਰ, 24 ਅਗਸਤ : Prime Punjab
ਜਲੰਧਰ ‘ਚ ਭਾਜਪਾ ਨੇ 2027 ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਨੇ। ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਹੇਠ ਹੋਈ ਅਹਿਮ ਸੰਗਠਨਾਤਮਕ ਮੀਟਿੰਗ ‘ਚ ਪ੍ਰਦੇਸ਼ ਮਹਾਮੰਤਰੀ ਤੇ ਜੋਨਲ ਇੰਚਾਰਜ ਪਰਮਿੰਦਰ ਸਿੰਘ ਬਰਾੜ ਨੇ ਕਿਹਾ ਕਿ ਭਾਜਪਾ ਦੀ ਸਭ ਤੋਂ ਵੱਡੀ ਤਾਕਤ ਉਸਦਾ ਬੂਥ ਪੱਧਰ ਤੱਕ ਮਜ਼ਬੂਤ ਸੰਗਠਨ ਹੈ ਤੇ ਇਸੇ ਤਾਕਤ ਨਾਲ 2027 ‘ਚ ਪੰਜਾਬ ‘ਚ ਭਾਜਪਾ ਆਪਣੀ ਸਰਕਾਰ ਬਣਾਏਗੀ।
ਇਹ ਮੀਟਿੰਗ ਭਾਜਪਾ ਦੇ ਰਾਸ਼ਟਰੀ ਸੰਗਠਨ ਮਹਾਮੰਤਰੀ ਬੀ.ਐਲ. ਸੰਤੋਸ਼ ਦੇ 25 ਅਗਸਤ ਨੂੰ ਹੋਣ ਵਾਲੇ ਜਲੰਧਰ ਦੌਰੇ ਦੀਆਂ ਤਿਆਰੀਆਂ ਨੂੰ ਲੈ ਕੇ ਸੀ। ਬੀ.ਐਲ. ਸੰਤੋਸ਼ ਭਾਜਪਾ ‘ਚ ਸੰਗਠਨ ਦੇ ਸਭ ਤੋਂ ਤਾਕਤਵਰ ਨੇਤਾ ਮੰਨੇ ਜਾਂਦੇ ਨੇ ਤੇ ਉਨ੍ਹਾਂ ਦਾ ਪੰਜਾਬ ਦੌਰਾ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ। ਉਨ੍ਹਾਂ ਦੀ ਮੀਟਿੰਗ ਸਿਟੀ ਕਾਲਜ, ਪ੍ਰਤਾਪਪੁਰ ਵਿਖੇ ਹੋਵੇਗੀ ਜਿੱਥੇ ਬੂਥ ਸਸ਼ਕਤੀਕਰਨ, ਨਵੀਂ ਮੈਂਬਰਸ਼ਿਪ ਮੁਹਿੰਮ ਅਤੇ 2027 ਦੀ ਰਣਨੀਤੀ ‘ਤੇ ਵੱਡਾ ਰੋਡਮੈਪ ਦਿੱਤਾ ਜਾਵੇਗਾ।
ਬਰਾੜ ਨੇ ਕਾਰਕੁਨਾਂ ਨੂੰ ਸੱਦਾ ਦਿੱਤਾ ਕਿ ਉਹ ਕੇਂਦਰ ਸਰਕਾਰ ਦੀਆਂ ਮੋਦੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਜਿਵੇਂ ਆਯੁਸ਼ਮਾਨ ਭਾਰਤ, ਉੱਜਵਲਾ ਯੋਜਨਾ ਅਤੇ ਕਿਸਾਨ ਸਨਮਾਨ ਨਿਧੀ ਨੂੰ ਘਰ-ਘਰ ਤੱਕ ਲੈ ਕੇ ਜਾਣ। ਉਨ੍ਹਾਂ ਕਿਹਾ ਹੁਣ ਸਿਰਫ ਪ੍ਰਚਾਰ ਨਹੀਂ, ਹਰ ਬੂਥ ‘ਤੇ 10-12 ਸਰਗਰਮ ਕਾਰਕੁਨਾਂ ਦੀ ਟੀਮ ਤਿਆਰ ਕਰਨੀ ਹੈ।
ਇਸ ਮੌਕੇ ਪ੍ਰਦੇਸ਼ ਸਕੱਤਰ ਸੂਰਜ ਭਾਰਦਵਾਜ, ਸਾਬਕਾ ਵਿਧਾਇਕ ਜਗਬੀਰ ਬਰਾੜ ਤੇ ਸਰਬਜੀਤ ਮੱਕੜ, ਸੁਸ਼ੀਲ ਸ਼ਰਮਾ, ਪੁਨੀਤ ਸ਼ੁਕਲਾ, ਰਾਜੇਸ਼ ਕਪੂਰ, ਅਮਰਜੀਤ ਗੋਲਡੀ ਸਮੇਤ ਜ਼ਿਲ੍ਹੇ ਦੇ ਸਾਰੇ ਮੰਡਲ ਪ੍ਰਧਾਨ, ਜ਼ਿਲ੍ਹਾ ਅਹੁਦੇਦਾਰ ਅਤੇ ਵੱਡੀ ਗਿਣਤੀ ‘ਚ ਕਾਰਕੁਨ ਮੌਜੂਦ ਰਹੇ। ਜ਼ਿਲ੍ਹਾ ਪ੍ਰਧਾਨ ਹਿੱਕੀ ਨੇ ਸਾਰਿਆਂ ਨੂੰ 25 ਤਰੀਕ ਦੇ ਪ੍ਰੋਗਰਾਮ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।