ਫ਼ਿਰੋਜ਼ਪੁਰ, 26 ਅਗਸਤ : Prime Punjab
ਫਿਰੋਜ਼ਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅਤੇ ਬੀ.ਐੱਸ.ਐੱਫ. ਨੇ ਸਾਂਝੀ ਕਾਰਵਾਈ ਕਰਦਿਆਂ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।
ਭਾਰਤ-ਪਾਕਿਸਤਾਨ ਸਰਹੱਦ ਦੇ ਨੇੜਲੇ ਪਿੰਡ ਗਜਨੀਵਾਲਾ ਵਿੱਚ ਚਲਾਏ ਗਏ ਸਰਚ ਆਪ੍ਰੇਸ਼ਨ ਦੌਰਾਨ ਖੇਤਾਂ ਵਿੱਚੋਂ ਮਿੱਟੀ ਵਿੱਚ ਲੁਕਾ ਕੇ ਰੱਖੀ ਗਈ 44.5 ਕਿਲੋ ਹੈਰੋਇਨ ਅਤੇ 3 ਕਿਲੋ ਆਈਸ ਡਰੱਗ ਬਰਾਮਦ ਕੀਤੀ ਗਈ ਹੈ। ਫੜੇ ਗਏ ਨਸ਼ੇ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ *200 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ।
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਸਰਹੱਦ ਪਾਰੋਂ ਨਸ਼ੇ ਦੀ ਵੱਡੀ ਖੇਪ ਆਈ ਹੈ, ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਇਹ ਸਫਲਤਾ ਹਾਸਲ ਕੀਤੀ ਗਈ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।