Pages

Pages

ਸੁਭਾਨਾ ‘ਚ ਵਿਅਕਤੀ ਦੀ ਮੌਤ ਦਾ ਮਾਮਲਾ, ਪੁਲਿਸ ਨੇ ਕਿਹਾ – ਹਰ ਪਹਿਲੂ ਤੋਂ ਜਾਂਚ ਜਾਰੀ, ਦੋਸ਼ੀ ਬਖਸ਼ਿਆ ਨਹੀਂ ਜਾਵੇਗਾ।

ਜਲੰਧਰ, 26 ਅਗਸਤ  : Prime Punjab 

ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 7 ਅਧੀਨ ਪਿੰਡ ਸੁਭਾਨਾ ਵਿੱਚ ਇੱਕ ਵਿਅਕਤੀ ਦੀ ਮੌਤ ਦੇ ਮਾਮਲੇ ਵਿੱਚ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਪੁਲਿਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਡੂੰਘਾਈ ਨਾਲ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਏਡੀਸੀਪੀ ਸਿਟੀ-2 ਸ਼੍ਰੀਮਤੀ ਮਾਧਵੀ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਵੱਲੋਂ ਦਿੱਤੇ ਗਏ ਬਿਆਨਾਂ ਅਤੇ ਸਬੂਤਾਂ ਨੂੰ ਜਾਂਚ ਵਿੱਚ ਸ਼ਾਮਲ ਕੀਤਾ ਗਿਆ ਹੈ।

 

ਏਡੀਸੀਪੀ ਸ਼ਰਮਾ ਨੇ ਸਪੱਸ਼ਟ ਕੀਤਾ ਕਿ ਜਾਂਚ ਦੌਰਾਨ ਜੋ ਵੀ ਵਿਅਕਤੀ ਦੋਸ਼ੀ ਪਾਇਆ ਗਿਆ, ਉਸ ਖਿਲਾਫ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

 

ਕਮਿਸ਼ਨਰੇਟ ਪੁਲਿਸ ਜਲੰਧਰ ਨੇ ਭਰੋਸਾ ਦਿੱਤਾ ਹੈ ਕਿ ਇਸ ਮਾਮਲੇ ਦੀ ਜਾਂਚ ਪੂਰੀ ਤਰ੍ਹਾਂ ਨਿਰਪੱਖ ਅਤੇ ਤੱਥਾਂ ਦੇ ਆਧਾਰ ‘ਤੇ ਕੀਤੀ ਜਾਵੇਗੀ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।