ਕਰਤਾਰਪੁਰ, 27 ਅਗਸਤ : Prime Punjab
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਰਤਾਰਪੁਰ ਦੇ ਪਿੰਡ ਕਾਹਲਵਾਂ ਵਿਖੇ ‘ਲੋਕ ਮਿਲਣੀ’ ਦੌਰਾਨ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਸੱਤਾ ਦੀ ਭੁੱਖ ‘ਚ ਅਕਾਲੀ ਦਲ ਕਿਸਾਨਾਂ ਦੀ ਕਾਤਲ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਇਆ ਫਿਰਦਾ ਹੈ। ਜਿਸ ਭਾਜਪਾ ਨੇ ਕਾਲੇ ਕਾਨੂੰਨਾਂ ਵਿਰੁੱਧ 750 ਕਿਸਾਨਾਂ ਦੀ ਜਾਨ ਲਈ, ਉਸ ਨੂੰ ਪੰਜਾਬ ਕਦੇ ਮਾਫ ਨਹੀਂ ਕਰੇਗਾ ਅਤੇ ਅਕਾਲੀ-ਭਾਜਪਾ ਗਠਜੋੜ ਦਾ ਇੱਕੋ ਮਕਸਦ ਸਿਰਫ ਸੱਤਾ ਹਥਿਆਉਣਾ ਹੈ।
CM ਮਾਨ ਨੇ ਕਿਹਾ ਕਿ ਅਕਾਲੀਆਂ ਤੇ ਕਾਂਗਰਸ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ, ਇਹ ਸਿਰਫ ਸੱਤਾ ਦੇ ਭੁੱਖੇ ਹਨ। ਅਕਾਲੀਆਂ ਨੇ ਆਪਣੇ ਰਾਜ ‘ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਵਾਈ, ਨਿਰਦੋਸ਼ਾਂ ‘ਤੇ ਗੋਲੀਆਂ ਚਲਵਾਈਆਂ, ਪੂਰੇ ਪੰਜਾਬ ‘ਚ ਨਸ਼ਾ ਤੇ ਮਾਫੀਆ ਫੈਲਾਇਆ। ਜਿਹੜੇ 25 ਸਾਲ ਰਾਜ ਕਰਨ ਦੇ ਦਾਅਵੇ ਕਰਦੇ ਸਨ, ਅੱਜ ਉਨ੍ਹਾਂ ਨੂੰ ਕਮੇਟੀ ਬਣਾਉਣ ਲਈ 5 ਬੰਦੇ ਵੀ ਨਹੀਂ ਮਿਲ ਰਹੇ। ਕਾਂਗਰਸ ਵੀ ਵੰਡਿਆ ਹੋਇਆ ਘਰ ਹੈ।
ਮਾਨ ਨੇ ਕਿਹਾ ਪਹਿਲਾਂ ਚੋਰਾਂ ਦੀ ਸਰਕਾਰ ਸੀ, ਅੱਜ ਇਮਾਨਦਾਰ ਸਰਕਾਰ ਹੈ। ਅੱਜ ਪੰਜਾਬ ਦੇ 90% ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਕਿਸਾਨਾਂ ਨੂੰ ਦਿਨ ਵੇਲੇ ਨਹਿਰੀ ਪਾਣੀ ਮਿਲ ਰਿਹਾ ਹੈ। ਨਹਿਰੀ ਸਿੰਚਾਈ 26% ਤੋਂ ਵਧਾ ਕੇ 80% ਕਰ ਦਿੱਤੀ, 1080 ਕਰੋੜ ‘ਚ GVK ਥਰਮਲ ਪਲਾਂਟ ਖਰੀਦ ਕੇ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਂ ‘ਤੇ ਕੀਤਾ ਅਤੇ ਬਿਨਾਂ ਰਿਸ਼ਵਤ-ਸਿਫਾਰਸ਼ 70,840 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਹੋ ਰਿਹਾ ਹੈ।
CM ਨੇ ਐਲਾਨ ਕੀਤਾ ਕਿ ਰੱਖੜੀ ਮੌਕੇ 28 ਅਗਸਤ ਨੂੰ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਭੈਣਾਂ ਦੇ ਖਾਤਿਆਂ ‘ਚ ਸ਼ਗਨ ਦੀ ਰਾਸ਼ੀ ਆਵੇਗੀ, ਜਿਸ ‘ਚ ਆਮ ਔਰਤਾਂ ਨੂੰ 1000 ਰੁਪਏ ਅਤੇ SC ਔਰਤਾਂ ਨੂੰ 1500 ਰੁਪਏ ਮਿਲਣਗੇ, ਜਿਸ ਲਈ 9300 ਕਰੋੜ ਦਾ ਬਜਟ ਰੱਖਿਆ ਹੈ। ਨਾਲ ਹੀ ਹਰ ਪਰਿਵਾਰ ਨੂੰ 10 ਲੱਖ ਤੱਕ ਦੇ ਕੈਸ਼ਲੈਸ ਇਲਾਜ ਲਈ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਹੈ। ਇਸ ਮੌਕੇ ਉਨ੍ਹਾਂ ਪਿੰਡ ਕਾਹਲਵਾਂ ਦੇ ਵਿਕਾਸ ਲਈ ਪੰਚਾਇਤ ਨੂੰ 51 ਲੱਖ ਦਾ ਚੈੱਕ ਵੀ ਦਿੱਤਾ।





More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।