Pages

Pages

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ – ਅੰਮ੍ਰਿਤਸਰ ‘ਚ ਡਰੋਨ ਰਾਹੀਂ ਆਏ ਨਸ਼ੇ-ਹਥਿਆਰਾਂ ਦੇ 2 ਮੋਡਿਊਲ ਬਸਟ, 6 ਤਸਕਰ ਕਾਬੂ, 2.920 ਕਿੱਲੋ ਹੈਰੋਇਨ ਤੇ 8 ਪਿਸਤੌਲ ਬਰਾਮਦ।

ਅੰਮ੍ਰਿਤਸਰ, 28 ਅਗਸਤ : Prime Punjab 

ਸਰਹੱਦ ਪਾਰੋਂ ਨਸ਼ਾ ਤਸਕਰੀ ਵਿਰੁੱਧ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਦੋ ਵੱਖ-ਵੱਖ ਆਪ੍ਰੇਸ਼ਨਾਂ ‘ਚ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਕਰਨ ਵਾਲੇ 2 ਵੱਡੇ ਮੋਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 6 ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 2 ਕਿੱਲੋ 920 ਗ੍ਰਾਮ ਹੈਰੋਇਨ ਅਤੇ 8 ਮਹਿੰਗੇ ਪਿਸਤੌਲ ਬਰਾਮਦ ਕੀਤੇ ਹਨ।

 

ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਫੜੇ ਗਏ ਸਾਰੇ ਮੁਲਜ਼ਮ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ੇ ਅਤੇ ਹਥਿਆਰ ਮੰਗਵਾਉਂਦੇ ਸਨ। ਪਾਕਿਸਤਾਨ ਤੋਂ ਆਈਆਂ ਖੇਪਾਂ ਨੂੰ ਇਹ ਪੰਜਾਬ ‘ਚ ਅਪਰਾਧੀ ਤੱਤਾਂ ਤੱਕ ਪਹੁੰਚਾਉਂਦੇ ਸਨ। ਇਹ ਨੈੱਟਵਰਕ ਲੰਬੇ ਸਮੇਂ ਤੋਂ ਸਰਗਰਮ ਸੀ।

 

ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਵੱਖ-ਵੱਖ FIR ਦਰਜ ਕਰ ਲਈਆਂ ਗਈਆਂ ਹਨ। ਪੁਲਿਸ ਹੁਣ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕਰ ਰਹੀ ਹੈ ਤਾਂ ਜੋ ਇਸ ‘ਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ।

 

ਪੰਜਾਬ ਪੁਲਿਸ ਨੇ ਕਿਹਾ ਕਿ ਉਹ ਸਰਹੱਦ ਪਾਰੋਂ ਹੋ ਰਹੀ ਤਸਕਰੀ ‘ਤੇ ਸਖ਼ਤ ਨਜ਼ਰ ਰੱਖ ਰਹੀ ਹੈ ਅਤੇ ਨਸ਼ਾ-ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ‘ਤੇ ਕੰਮ ਕਰ ਰਹੀ ਹੈ।