Pages

Pages

ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਂਕ ਨੇੜੇ ਟੱਕਰ ਦਾ ਬਹਾਨਾ ਬਣਾ ਕੇ ਕਾਰ ‘ਚੋਂ ਪੈਸੇ ਚੋਰੀ, ACP ਮਾਡਲ ਟਾਊਨ ਨੇ ਕਿਹਾ – CCTV ਖੰਗਾਲ ਰਹੀ ਹੈ ਪੁਲਿਸ।

ਜਲੰਧਰ, 28 ਅਗਸਤ : Prime Punjab 

ਜਲੰਧਰ ਦੇ ਸ਼੍ਰੀ ਗੁਰੂ ਨਾਨਕ ਮਿਸ਼ਨ ਚੌਂਕ ਨੇੜੇ ਇੱਕ ਦੁਕਾਨਦਾਰ ਦੀ ਕਾਰ ‘ਚੋਂ ਪੈਸੇ ਕੱਢਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ACP ਮਾਡਲ ਟਾਊਨ ਸ਼੍ਰੀ ਮਨਮੋਹਨ ਸਿੰਘ ਨੇ ਦੱਸਿਆ ਕਿ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

ਸ਼ਿਕਾਇਤਕਰਤਾ ਵਿਸ਼ਾਲ ਕੁੰਦਰਾ ਗੁਰੂ ਨਾਨਕ ਮਿਸ਼ਨ ਚੌਂਕ ਤੋਂ ਡਾ. ਬੀ.ਆਰ. ਅੰਬੇਡਕਰ ਚੌਂਕ ਵੱਲ ਜਾ ਰਿਹਾ ਸੀ, ਤਾਂ ਰਸਤੇ ‘ਚ ਉਸਦੀ ਕਾਰ ਦੀ ਦੂਜੀ ਕਾਰ ਨਾਲ ਟੱਕਰ ਹੋ ਗਈ। ਦੋਸ਼ ਹੈ ਕਿ ਦੂਜੀ ਕਾਰ ‘ਚ ਸਵਾਰ ਲੋਕਾਂ ਨੇ ਪਹਿਲਾਂ ਉਸ ਨਾਲ ਬਹਿਸਬਾਜ਼ੀ ਕੀਤੀ, ਉਸਦੀ ਕਾਰ ਦੀ ਚਾਬੀ ਕੱਢ ਕੇ ਸੁੱਟ ਦਿੱਤੀ ਅਤੇ ਇਸੇ ਹਫੜਾ-ਦਫੜੀ ‘ਚ ਕਾਰ ‘ਚ ਪਏ ਬੈਗ ‘ਚੋਂ ਪੈਸੇ ਕੱਢ ਕੇ ਫਰਾਰ ਹੋ ਗਏ।

 

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਕਮਿਸ਼ਨਰੇਟ ਪੁਲਿਸ ਨੇ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਹੈ। ਪੁਲਿਸ ਵੱਲੋਂ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਦੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਨਾਲ ਹੀ ਟੈਕਨੀਕਲ ਅਤੇ ਹਿਊਮਨ ਸੋਰਸ ਦੀ ਮਦਦ ਨਾਲ ਦੋਸ਼ੀਆਂ ਦੀ ਪਛਾਣ ਕੀਤੀ ਜਾ ਰਹੀ ਹੈ।

 

ACP ਨੇ ਕਿਹਾ ਕਿ ਦੋਸ਼ੀਆਂ ਨੂੰ ਟਰੇਸ ਕਰਨ ਲਈ ਲਗਾਤਾਰ ਯਤਨ ਜਾਰੀ ਹਨ ਅਤੇ ਪਤਾ ਲੱਗਣ ‘ਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਮਿਸ਼ਨਰੇਟ ਪੁਲਿਸ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਵਚਨਬੱਧ ਹੈ।