ਜਲੰਧਰ, 28 ਅਗਸਤ : Prime Punjab
ਬਾਰ ਕੌਂਸਲ ਆਫ਼ ਇੰਡੀਆ (ਬੀ.ਸੀ.ਆਈ.) ਵੱਲੋਂ ਪੰਜਾਬ ਦੇ ਐਡਵੋਕੇਟ ਜਨਰਲ ਸ.ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਸ. ਬੇਦੀ, ਜੋ ਕਿ ਮੌਜੂਦਾ ਸਮੇਂ ਪੰਜਾਬ ਰਾਜ ਦੇ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾ ਰਹੇ ਹਨ, ਬਾਰ ਵਿੱਚ ਵਿਸ਼ਾਲ ਤਜ਼ਰਬੇ ਵਾਲੇ ਇੱਕ ਪ੍ਰਮੁੱਖ ਕਾਨੂੰਨੀ ਮਾਹਿਰ ਹਨ। ਬਾਰ ਕੌਂਸਲ, ਜੋ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕਾਨੂੰਨੀ ਪੇਸ਼ੇ ਅਤੇ ਕਾਨੂੰਨੀ ਸਿੱਖਿਆ ਨੂੰ ਰੈਗੂਲੇਟ ਕਰਨ ਵਾਲੀ ਸਿਖਰਲੀ ਸੰਵਿਧਾਨਕ ਸੰਸਥਾ ਹੈ ,ਦੇ ਚੇਅਰਮੈਨ ਵਜੋਂ ਉਨ੍ਹਾਂ ਦੀ ਨਿਯੁਕਤੀ ਨੂੰ ਖਿੱਤੇ ਵਿੱਚ ਕਾਨੂੰਨੀ ਭਾਈਚਾਰੇ ਦੀ ਮਜ਼ਬੂਤੀ ਵੱਲ ਇੱਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
ਸ. ਬੇਦੀ ਨੇ ਉਨ੍ਹਾਂ ‘ਤੇ ਭਰੋਸਾ ਪ੍ਰਗਟਾਉਣ ਲਈ ਵਕੀਲ ਭਾਈਚਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਕੀਲਾਂ ਦੀ ਭਲਾਈ ਲਈ ਕੰਮ ਕਰਨ, ਪੇਸ਼ੇਵਰ ਕਦਰਾਂ-ਕੀਮਤਾਂ ਦੇ ਉੱਚ ਮਾਪਦੰਡਾਂ ਨੂੰ ਯਕੀਨੀ ਬਣਾਉਣ ਅਤੇ ਕਾਨੂੰਨੀ ਸਿੱਖਿਆ ਤੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਲਈ ਲਗਾਤਾਰ ਯਤਨਸ਼ੀਲ ਰਹਿਣਗੇ।
ਪੰਜਾਬ ਅਤੇ ਹਰਿਆਣਾ ਦੇ ਕਾਨੂੰਨੀ ਭਾਈਚਾਰੇ ਨੇ ਸ. ਬੇਦੀ ਦੀ ਇਸ ਨਿਯੁਕਤੀ ਦਾ ਸਵਾਗਤ ਕੀਤਾ ਹੈ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।