Pages

Pages

ਸਪੀਕਰ ਸੰਧਵਾਂ ਦੀ ਪੰਜਾਬੀਆਂ ਨੂੰ ਅਪੀਲ – 30 ਮਿੰਟ ਯੋਗਾ, 30 ਮਿੰਟ ਸੈਰ ਜ਼ਰੂਰ ਕਰੋ, ਬਾਜ਼ਾਰੂ ਮਿਠਾਈ ਤੇ ਫਾਸਟ ਫੂਡ ਤੋਂ ਬਚੋ।

ਚੰਡੀਗੜ੍ਹ, 29 ਅਗਸਤ : Prime Punjab 

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਤੇ ਸੁਸਤ ਜੀਵਨ ਸ਼ੈਲੀ ਕਾਰਨ ਲੋਕ ਗੰਭੀਰ ਬਿਮਾਰੀਆਂ ਦੀ ਲਪੇਟ ‘ਚ ਆ ਰਹੇ ਹਨ, ਇਸ ਤੋਂ ਬਚਣ ਲਈ ਰੋਜ਼ਾਨਾ ਘੱਟੋ-ਘੱਟ 30 ਮਿੰਟ ਯੋਗਾ ਤੇ 30 ਮਿੰਟ ਸੈਰ ਕਰਨਾ ਬਹੁਤ ਜ਼ਰੂਰੀ ਹੈ।

 

ਸੰਧਵਾਂ ਨੇ ਕਿਹਾ ਕਿ ਲੋਕਾਂ ਨੂੰ ਬਾਜ਼ਾਰ ਦੀਆਂ ਮਿਠਾਈਆਂ ਤੇ ਫਾਸਟ ਫੂਡ ਤੋਂ ਪੂਰੀ ਤਰ੍ਹਾਂ ਦੂਰ ਰਹਿਣਾ ਚਾਹੀਦਾ ਹੈ ਤੇ ਫਲਾਂ-ਜੈਵਿਕ ਸਬਜ਼ੀਆਂ ਵਾਲੀ ਖੁਰਾਕ ਲੈਣੀ ਚਾਹੀਦੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਲਾਪਰਵਾਹੀ ਕਾਰਨ ਮਿਹਨਤ ਦੀ ਕਮਾਈ ਸਟੰਟ ਤੇ ਕੈਂਸਰ ਵਰਗੀਆਂ ਬਿਮਾਰੀਆਂ ਦੇ ਮਹਿੰਗੇ ਇਲਾਜ ‘ਤੇ ਬਰਬਾਦ ਹੋ ਜਾਂਦੀ ਹੈ। ਪਰਹੇਜ਼ ਤੇ ਕਸਰਤ ਹੀ ਇਨ੍ਹਾਂ ਜਾਨਲੇਵਾ ਬਿਮਾਰੀਆਂ ਤੋਂ ਬਚਾਅ ਦਾ ਸਭ ਤੋਂ ਵੱਡਾ ਹਥਿਆਰ ਹੈ।

 

ਇਸ ਦੇ ਨਾਲ ਹੀ ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨਾਲ ਵੱਧ ਸਮਾਂ ਬਿਤਾਉਣ। ਉਨ੍ਹਾਂ ਕਿਹਾ ਕਿ ਨੌਜਵਾਨ ਅਣਜਾਣੇ ‘ਚ ਨਸ਼ੇ ਦੇ ਜਾਲ ‘ਚ ਫਸ ਜਾਂਦੇ ਹਨ ਜੋ ਉਨ੍ਹਾਂ ਦੀ ਜ਼ਿੰਦਗੀ ਤਬਾਹ ਕਰ ਦਿੰਦਾ ਹੈ। ਮਾਪੇ ਬੱਚਿਆਂ ਨੂੰ ਸਿਖਾਉਣ ਕਿ ਨਸ਼ੇ ਦੀ ਪੇਸ਼ਕਸ਼ ਕਰਨ ਵਾਲਾ ਦੋਸਤ ਨਹੀਂ ਸਗੋਂ ਮੌਤ ਵੱਲ ਲੈ ਜਾ ਰਿਹਾ ਹੈ।