ਚੰਡੀਗੜ੍ਹ, 29 ਅਗਸਤ 2026:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਨੇਪਾਲ ਵਿੱਚ ਵਾਪਰੀ ਦੁਖਦਾਈ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ, ਜਿਸ ਵਿੱਚ ਭਾਰਤ ਅਤੇ ਨੇਪਾਲ ਦੋਵਾਂ ਦੇਸ਼ਾਂ ਦੇ ਕਈ ਵਿਅਕਤੀਆਂ ਦੀਆਂ ਜਾਨਾਂ ਚਲੀਆਂ ਗਈਆਂ।
ਸਪੀਕਰ ਸੰਧਵਾਂ ਨੇ ਇਸ ਘਟਨਾ ਨੂੰ ਇੱਕ ਭਿਆਨਕ ਦੁਖਾਂਤ ਦੱਸਿਆ ਅਤੇ ਇਸ ਤ੍ਰਾਸਦੀ ਨੇ ਸਾਰਿਆਂ ਨੂੰ ਡੂੰਘਾ ਦਰਦ ਦਿੱਤਾ ਹੈ। ਦੁਖੀ ਪਰਿਵਾਰਾਂ ਨਾਲ ਆਪਣੀ ਦਿਲੀ ਹਮਦਰਦੀ ਸਾਂਝੀ ਕਰਦਿਆਂ ਸ. ਸੰਧਵਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਸਦੀਵੀ ਸ਼ਾਂਤੀ ਦੇਵੇ ਅਤੇ ਪਰਿਵਾਰਾਂ ਨੂੰ ਇਸ ਕਦੇ ਨਾ ਪੂਰਾ ਹੋਣ ਵਾਲੇ ਨੁਕਸਾਨ ਨੂੰ ਸਹਿਣ ਕਰਨ ਦੀ ਹਿੰਮਤ ਦੇਵੇ।
ਪ੍ਰਭਾਵਿਤ ਵਿਅਕਤੀਆਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਸਪੀਕਰ ਨੇ ਪਰਿਵਾਰਾਂ ਨੂੰ ਇਸ ਮੁਸ਼ਕਲ ਸਮੇਂ ਦੌਰਾਨ ਹੌਂਸਲਾ ਰੱਖਣ ਲਈ ਪ੍ਰੇਰਿਆ। ਸ਼ਾਂਤੀ ਅਤੇ ਮਨੁੱਖੀ ਭਲਾਈ ਦੇ ਵਿਸ਼ਵਵਿਆਪੀ ਸੰਦੇਸ਼ ਨੂੰ ਉਜਾਗਰ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਸਾਡੇ ਗੁਰੂਆਂ ਨੇ ਸਾਨੂੰ ਸਾਰੀ ਮਨੁੱਖਤਾ ਦੀ ਭਲਾਈ ਲਈ ਅਰਦਾਸ ਕਰਨਾ ਸਿਖਾਇਆ ਹੈ। ਉਨ੍ਹਾਂ ਅਜਿਹੀ ਤ੍ਰਾਸਦੀ ਦੁਬਾਰਾ ਕਦੇ ਨਾ ਵਾਪਰਨ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ ਅਤੇ ਇੱਕ ਅਜਿਹੇ ਵਿਸ਼ਵ ਦੀ ਕਾਮਨਾ ਕੀਤੀ ਜਿੱਥੇ ਸਾਰੇ ਦੇਸ਼ਾਂ ਦੇ ਪਰਿਵਾਰ ਖੁਸ਼, ਸੁਰੱਖਿਅਤ ਅਤੇ ਦੁੱਖਾਂ ਤੋਂ ਮੁਕਤ ਰਹਿਣ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।