ਫਿਰੋਜ਼ਪੁਰ, 30 ਅਗਸਤ : Prime Punjab
ਫਿਰੋਜ਼ਪੁਰ ਦੇ ਮਮਦੋਟ ਕਸਬੇ ‘ਚ ਐਤਵਾਰ ਸਵੇਰ ਕਰੀਬ 8 ਵਜੇ ਹਥਿਆਰਬੰਦ ਹਮਲਾਵਰਾਂ ਨੇ ਦਹਿਸ਼ਤ ਫੈਲਾ ਦਿੱਤੀ। ਮੋਟਰਸਾਈਕਲ ‘ਤੇ ਆਏ ਨਕਾਬਪੋਸ਼ ਬਦਮਾਸ਼ਾਂ ਨੇ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਗੁਰਪ੍ਰੀਤ ਸਿੰਘ (45) ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀਆਂ ਮਾਰ ਦਿੱਤੀਆਂ। ਗੋਲੀ ਲੱਗਣ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਗੋਲੀਬਾਰੀ ‘ਚ ਹਰਪ੍ਰੀਤ ਸਿੰਘ ਨਾਂ ਦਾ ਵਿਅਕਤੀ ਵੀ ਗੰਭੀਰ ਰੂਪ ‘ਚ ਜ਼ਖ਼ਮੀ ਹੋਇਆ ਹੈ, ਜਿਸ ਨੂੰ ਡਾਕਟਰਾਂ ਨੇ ਫਿਰੋਜ਼ਪੁਰ ਤੋਂ ਰੈਫਰ ਕਰ ਦਿੱਤਾ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ SSP ਭੁਪਿੰਦਰ ਸਿੰਘ ਭਾਰੀ ਪੁਲਿਸ ਫੋਰਸ ਨਾਲ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਪੁਲਿਸ ਵੱਲੋਂ ਨੇੜੇ ਲੱਗੇ CCTV ਕੈਮਰਿਆਂ ਦੀ ਫੁਟੇਜ ਕੱਢੀ ਜਾ ਰਹੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਇਸ ਕਤਲ ਕਾਂਡ ਪਿੱਛੇ ਪੁਰਾਣੀ ਚੋਣ ਰੰਜਿਸ਼ ਹੋ ਸਕਦੀ ਹੈ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।